19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਆਪ’ ਦੇ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਹੋਏ-ਬੇਅੰਤ ਸਿੰਘ ਬਾਸੀਆਂ

ਹੰਬੜਾਂ, 18 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੇ ਵਿਧਾਨ ਸਭਾ ਹਲਕਾ ਦਾਖਾ ਇੰਚਾਰਜ ਡਾ: ਕੇ. ਐੱਨ.

Ad Position 21
No active advertisement
ਅਜੀਤ ਡੈਸਕ 19-09-2026
ਹੰਬੜਾਂ, 18 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਦੇ ਵਿਧਾਨ ਸਭਾ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਹੋਏ ਹਨ, ਜਿਸ ਵਿੱਚ ਸੜਕਾਂ ਦਾ ਨਿਰਮਾਣ, ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਸੀਵਰੇਜ ਪਾਏ ਜਾਣ ਸਮੇਤ ਹੋਰ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਗਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਬੇਅੰਤ ਸਿੰਘ ਬਾਸੀਆਂ ਨੇ ਵਿਕਾਸ ਕਾਰਜਾਂ ਦੇ ਅਧਾਰ ’ਤੇ 2027 ’ਚ ‘ਆਪ’ ਸਰਕਾਰ ਰਪੀਟ ਹੋਣ ਦਾ ਦਾਅਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਲਕਾ ਦਾਖਾ ਵਿਕਾਸ ਕਾਰਜਾਂ ਪੱਖੋਂ ਮੋਹਰੀ ਹਲਕਿਆਂ ’ਚੋਂ ਗਿਣਿਆ ਜਾ ਰਿਹਾ ਹੈ ਤੇ ਜਿਸ ਦਾ ਸਿਹਰਾ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਨੂੰ ਜਾਂਦਾ ਹੈ ਜਿੰਨ੍ਹਾਂ ਵੱਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਪੱਖੋਂ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦੇ ਕੇ ਨਿਵਾਜਿਆ ਗਿਆ ਹੈ। ਬੇਅੰਤ ਬਾਸੀਆਂ ਨੇ ਹੋਰ ਕਿਹਾ ਕਿ ‘ਆਪ’ ਸਰਕਾਰ ਵੱਲੋਂ ਜਿੱਥੇ ਹਰ ਵਰਗ ਨੂੰ ਲੋਕ ਭਲਾਈ ਸਕੀਮਾਂ ਨਾਲ ਜੋੜਿਆ ਗਿਆ ਹੈ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਅਵਤਾਰ ਦਿਹਾੜਾ ਵੱਡੀ ਪੱਧਰ ’ਤੇ ਮਨਾਏ ਜਾਣ ਅਤੇ ਵਿਧਾਨ ਸਭਾ ਹਲਕਾ ਦਾਖਾ ’ਚ ਡਾ.ਕੰਗ ਦੀ ਅਗਵਾਈ ਵਿੱਚ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਕੀਤੇ ਜਾਣ ਨਾਲ ਰਵਿਦਾਸ ਨਾਮ ਲੇਵਾ ਸੰਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਲੋਕਾਂ ਸਾਹਮਣੇ ਆਇਆ- ਗੁਰਨਾਜ ਸਿੰਘ ਜੀਰਖ ਅਗਲੀ ਖ਼ਬਰ ਕਲੱਸਟਰ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਐੱਸ.ਐਮ.ਸੀ ਮੈਂਬਰਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ
Ad Position 24