20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜੇ ਮੁੱਖ ਮੰਤਰੀ ਕਿਸਾਨਾਂ ਦੇ ‘ਮਿੱਤਰ ਕੀੜੇ’ ਹਨ ਤਾਂ ਪਰਾਲੀ ਦੇ ਪਰਚੇ ਰੱਦ ਕਰ ਕੇ ਪ੍ਰਤੀ ਏਕੜ 3,000 ਰੁਪਏ ਸਿੱਧੀ ਸਬਸਿਡੀ ਦੇਣ-ਹਰਿੰਦਰ ਸਿੰਘ ਲੱਖੋਵਾਲ ਡੀ. ਏ. ਪੀ. ਖਾਦ ਦੇ ਨਾਲ ਦਿੱਤਾ ਜਾ ਰਿਹਾ ਵਾਧੂ ਸਾਮਾਨ ਨਾਲ ਹੋ ਰਹੀ ਕਾਲਾ ਬਾਜ਼ਾਰੀ ਨੂੰ ਬੰਦ ਕਰੇ ਸਰਕਾਰ

ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ਅਤੇ ਆਪਣੇ ਆਪ ਨੂੰ ਕਿਸਾਨਾਂ ਦਾ ‘ਮਿੱਤਰ ਕੀੜਾ’ ਕਹਿਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਕੋਈ ਸ਼ੌਕ ਨਹੀਂ ਹੁੰਦਾ। ਕਿਸਾਨ ਆਪਣੀ ਖੇਤੀ, ਪਰਿਵਾਰ ਅਤੇ ਰੋਜ਼ਗਾਰ ਛੱਡ ਕੇ ਸੰਘਰਸ਼ ਦੇ ਰਾਹ ‘ਤੇ ਤਾਂ ਹੀ ਆਉਂਦਾ ਹੈ।

Ad Position 21
No active advertisement
ਭਾਕਿਯੂ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ 20-09-2026
ਖੰਨਾ, 19 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਸਿੱਧੀ ਗੱਲਬਾਤ ਕਰਨ ਦੀ ਕੀਤੀ ਅਪੀਲ ਅਤੇ ਆਪਣੇ ਆਪ ਨੂੰ ਕਿਸਾਨਾਂ ਦਾ ‘ਮਿੱਤਰ ਕੀੜਾ’ ਕਹਿਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਕੋਈ ਸ਼ੌਕ ਨਹੀਂ ਹੁੰਦਾ। ਕਿਸਾਨ ਆਪਣੀ ਖੇਤੀ, ਪਰਿਵਾਰ ਅਤੇ ਰੋਜ਼ਗਾਰ ਛੱਡ ਕੇ ਸੰਘਰਸ਼ ਦੇ ਰਾਹ ‘ਤੇ ਤਾਂ ਹੀ ਆਉਂਦਾ ਹੈ। ਜਦੋਂ ਉਸ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਨਹੀਂ ਸੁਣਿਆ ਜਾਂਦਾ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੇ ‘ਮਿੱਤਰ ਕੀੜੇ’ ਹਨ ਤਾਂ ਉਹ ਇਹ ਵੀ ਦੱਸਣ ਕਿ ਉਨ੍ਹਾਂ ਦੀ ਸਰਕਾਰ ਦੇ ਰਾਜ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਉੱਪਰ ਦਰਜ ਕੀਤੇ ਪਰਚੇ ਕੀ ਰੱਦ ਕਰ ਦਿੱਤੇ ਗਏ ਹਨ? ਸਾਡੀ ਸਪਸ਼ਟ ਮੰਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਉੱਪਰ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ। ਲੱਖੋਵਾਲ ਨੇ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਡਰਾਉਣ ਜਾਂ ਉਨ੍ਹਾਂ ਉੱਪਰ ਪਰਚੇ ਦਰਜ ਕਰਨ ਨਾਲ ਨਹੀਂ, ਸਗੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਢੁਕਵੀਂ ਆਰਥਿਕ ਸਹਾਇਤਾ ਅਤੇ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ ਕੀਤਾ ਜਾ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 3,000 ਦੀ ਸਿੱਧੀ ਸਬਸਿਡੀ ਦੇਵੇ। ਇਸ ਵਿਚੋਂ 1,500 ਪ੍ਰਤੀ ਏਕੜ ਪੰਜਾਬ ਸਰਕਾਰ ਆਪਣੇ ਵਲੋਂ ਦੇਵੇ ਅਤੇ ਬਾਕੀ 1,500 ਪ੍ਰਤੀ ਏਕੜ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰੇ। ਇਸ ਲਈ ਪੰਜਾਬ ਦੇ ਕਿਸਾਨਾਂ ਦੇ ਸਹਿਯੋਗ ਨਾਲ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਖ਼ੁਦ ਕਰੇਗੀ। ਉਨ੍ਹਾਂ ਕਿਹਾ ਕਿ ਇਹ 3,000 ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਈ ਜਾਵੇ ਤਾਂ ਜੋ ਕਿਸਾਨ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਸਬਸਿਡੀ ਦਾ ਪੂਰਾ ਲਾਭ ਅਸਲ ਹੱਕਦਾਰ ਕਿਸਾਨ ਤੱਕ ਪਹੁੰਚੇ। ਸਰਕਾਰ ਵਲੋਂ ਮਸ਼ੀਨਰੀ ‘ਤੇ ਦਿੱਤੀ ਜਾਣ ਵਾਲੀ ਸਬਸਿਡੀ ਦੀ ਵੰਡ ਵਿਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਕਿਸਾਨ ਨੂੰ ਸਿੱਧਾ ਲਾਭ ਮਿਲੇ। ਲੱਖੋਵਾਲ ਨੇ ਕਿਹਾ ਕਿ ਮਸ਼ੀਨਰੀ ਸਬਸਿਡੀ ਦੀ ਬਜਾਏ ਕਿਸਾਨ ਨੂੰ ਸਿੱਧੀ ਵਿੱਤੀ ਸਹਾਇਤਾ ਦੇਣ ਨਾਲ ਉਹ ਆਪਣੀ ਲੋੜ ਅਨੁਸਾਰ ਪਰਾਲੀ ਪ੍ਰਬੰਧਨ ਦਾ ਪ੍ਰਬੰਧ ਕਰ ਸਕੇਗਾ। ਪੰਜਾਬ ਦੀ ਖੇਤੀ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਮਜ਼ਦੂਰ, ਵਪਾਰੀ, ਦੁਕਾਨਦਾਰ ਅਤੇ ਹੋਰ ਸਾਰੇ ਵਰਗਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਇਸ ਲਈ ਕਿਸਾਨਾਂ ਨੂੰ ਵਿਅੰਗਾਂ ਰਾਹੀਂ ਸੰਬੋਧਨ ਕਰਨ ਦੀ ਬਜਾਏ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਪੰਜਾਬ ਦੀ ਖੇਤੀ, ਜ਼ਮੀਨ ਅਤੇ ਕਿਸਾਨੀ ਦੀ ਰਾਖੀ ਲਈ ਠੋਸ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਛਪਾਰ ਕਾਨਫਰੰਸ ‘ਵਾਰਿਸ ਪੰਜਾਬ ਦੇ’ ਨੂੰ ਫਾਇਦਾ ਦੇਣ ਦੇ ਲਈ ਰੱਦ ਕੀਤੀ- ਜਸਕਰਨ ਸਿੰਘ ਦਿਓਲ ਪਿੰਡ ਬ... ਅਗਲੀ ਖ਼ਬਰ ਬਿਜਲੀ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ
Ad Position 24