19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦੰਗਲ ਮੇਲੇ ’ਤੇ ਨੌਜਵਾਨਾਂ ਨੇ ਖ਼ੂਨਦਾਨ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਦੰਗਲ ਕਮੇਟੀ ਵਲੋਂ ਛਿੰਝ ਮੇਲੇ ਦੇ ਨਾਲ-ਨਾਲ ਪਹਿਲੀ ਵਾਰ ਸਾਂਝੇ ਤੌਰ ‘ਤੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਨਾਲ ਜੋੜਨ ਦੇ ਮੰਤਵ ਨਾਲ ਇਹ ਕੈਂਪ ਲਗਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 20-09-2026
ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਦੰਗਲ ਕਮੇਟੀ ਵਲੋਂ ਛਿੰਝ ਮੇਲੇ ਦੇ ਨਾਲ-ਨਾਲ ਪਹਿਲੀ ਵਾਰ ਸਾਂਝੇ ਤੌਰ ‘ਤੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਨਾਲ ਜੋੜਨ ਦੇ ਮੰਤਵ ਨਾਲ ਇਹ ਕੈਂਪ ਲਗਾਇਆ ਗਿਆ ਸੀ। ਇਸ ਕੈਂਪ ਵਿਚ ਖੰਨਾ ਨਰਸਿੰਗ ਹੋਮ, ਖੰਨਾ ਦੀ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ‘ਤੇ ਖੂਨ ਇਕੱਤਰ ਕਰਨ ਲਈ ਪਹੁੰਚੀ। ਉਨ੍ਹਾਂ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਵਿਚ ਨੌਜਵਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ 50 ਯੂਨਿਟ ਤੋਂ ਵੱਧ ਖ਼ੂਨਦਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਮੇਂ-ਸਮੇਂ ‘ਤੇ ਅਜਿਹੇ ਖ਼ੂਨਦਾਨ ਕੈਂਪ ਲਗਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਖੂਨ ਦੀ ਕਮੀ ਨਾਲ ਜੂਝ ਰਹੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਘੁੰਗਰਾਲੀ ਰਾਜਪੂਤਾਂ ਦੇ ਹਾਈ ਸਕੂਲ ਵਿਖੇ ਕਰਵਾਏ ਅੰਤਰ-ਜ਼ਿਲ੍ਹਾ ਗਤਕੇ ਮੁਕਾਬਲੇ ਅਗਲੀ ਖ਼ਬਰ ਨਗਰ ਕੌਂਸਲ ਦੇ ਪ੍ਰਧਾਨ ਲਾਲਾ ਮੰਗਤ ਰਾਏ ਨੂੰ ਕੀਤਾ ਸਨਮਾਨਿਤ
Ad Position 24