21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਾਮਰੇਡ ਜੰਗ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪੁਲਿਸ ਵਿਭਾਗ ਵਿਚ ਥਾਣਾ ਮਲੌਦ ਵਿਖੇ ਤਾਇਨਾਤ ਬਤੌਰ ਏ. ਐਸ.

Ad Position 21
No active advertisement
ਅਜੀਤ ਡੈਸਕ 21-09-2026
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਪੁਲਿਸ ਵਿਭਾਗ ਵਿਚ ਥਾਣਾ ਮਲੌਦ ਵਿਖੇ ਤਾਇਨਾਤ ਬਤੌਰ ਏ. ਐਸ. ਆਈ ਸੁਖਦੀਪ ਸਿੰਘ ਗਿੱਲ ਤੇ ਮਾ: ਵਰਿੰਦਰ ਸਿੰਘ ਗਿੱਲ ਦੇ ਸਤਿਕਾਰ ਯੋਗ ਪਿਤਾ ਸੀਨੀਅਰ ਕਿਸਾਨ ਆਗੂ ਕੁੱਲ ਹਿੰਦ ਕਿਸਾਨ ਸਭਾ (1936) ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਕਾਮਰੇਡ ਜੰਗ ਸਿੰਘ ਗਿੱਲ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸਿਰਥਲਾ ਵਿਖੇ ਹੋਈ। ਵੈਰਾਗਮਈ ਕੀਰਤਨ ਵਿਖਿਆਨ ਦੌਰਾਨ ਗੁਰਦੁਆਰਾ ਯਾਦਗਾਰ ਸਾਹਿਬ ਜਰਗ (ਰਾੜਾ ਸਾਹਿਬ) ਦੇ ਮੁਖੀ ਸੰਤ ਬਾਬਾ ਭੁਪਿੰਦਰ ਸਿੰਘ ਦੇ ਕੀਰਤਨੀ ਜਥੇ ਵਲੋਂ ਸਵ: ਜੰਗ ਸਿੰਘ ਗਿੱਲ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਹਰ ਇਨਸਾਨ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਗੁਰਬਾਣੀ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਇਸ ਸਮੇਂ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਵ: ਜੰਗ ਸਿੰਘ ਗਿੱਲ ਦੇ ਭਤੀਜੇ ਐਡਵੋਕੇਟ ਸ਼ਮਸ਼ੇਰ ਸਿੰਘ ਗਿੱਲ ਨੂੰ ਸਿਰਪਾਓ ਭੇਟ ਕੀਤਾ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਐਡਵੋਕੇਟ ਗਿਆਨ ਸਿੰਘ ਮੂੰਗੋ ਪ੍ਰਧਾਨ ਬਾਰ ਐਸੋਸੀਏਸ਼ਨ ਨਾਭਾ, ਸੰਦੀਪ ਸਿੰਘ ਰੁਪਾਲੋਂ ਹਲਕਾ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ ਦੇ, ਮਨਜੀਤ ਸਿੰਘ ਮਦਨੀਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ(ਬ) ਯਾਦਵਿੰਦਰ ਸਿੰਘ ਜੰਡਾਲੀ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸੰਜੀਵ ਪੁਰੀ ਮਲੌਦ ਸਾਬਕਾ ਪ੍ਰਧਾਨ ਨਗਰ ਪੰਚਾਇਤ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਬੈਂਸ ਏ. ਪੀ ਜੱਲ੍ਹਾ, ਕੁੱਲ ਹਿੰਦ ਕਿਸਾਨ ਸਭਾ (1936) ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਝੱਜ, ਰਾਮ ਕ੍ਰਿਸ਼ਨ ਨਵਾਂ ਸ਼ਹਿਰ, ਪ੍ਰਧਾਨ ਹਰਜੀਤ ਸਿੰਘ ਘਲੋਟੀ, ਐਡਵੋਕੇਟ ਪਰਮਜੀਤ ਸਿੰਘ ਖੰਨਾ, ਚਮਕੌਰ ਸਿੰਘ, ਨਿਰਭੈ ਸਿੰਘ ਸਰਪੰਚ ਮੂੰਗੋ, ਡਾ: ਗੁਲਜ਼ਾਰ ਪੰਧੇਰ ਜਨਰਲ ਸਕੱਤਰ ਪੰਜਾਬੀ ਸਹਿਤ ਅਕਾਦਮੀ, ਸੀ. ਪੀ. ਆਈ ਦੇ ਸੂਬਾ ਆਗੂ ਰਮੇਸ ਰਤਨ, ਕੇਵਲ ਸਿੰਘ ਮੰਜਾਲੀਆ, ਪ੍ਰੋ: ਗੁਰਮੁੱਖ ਸਿੰਘ ਗੋਮੀ ਸਿਆੜ ਬਲਾਕ ਸੰਮਤੀ ਮੈਂਬਰ, ਸੁਖਜੀਤ ਸਿੰਘ ਜਰਗੜੀ ਸਾਬਕਾ ਸਰਪੰਚ, ਸਰਪੰਚ ਸਤਵੰਤ ਸਿੰਘ ਸਿਰਥਲਾ, ਸਾਬਕਾ ਸਰਪੰਚ ਜਗਤਾਰ ਸਿੰਘ ਭੁਰਥਲਾ ਮੰਡੇਰ, ਸਾਬਕਾ ਸਰਪੰਚ ਜੱਗਾ ਸਿੰਘ ਮਾਂਹਪੁਰ, ਗੁਰਬਾਜ਼ ਸਿੰਘ ਜ਼ੁਲਮਗੜ੍ਹ, ਮਲੂਕ ਸਿੰਘ ਜੁਲਮਗੜ, ਕਾਮਰੇਡ ਪਰਮਜੀਤ ਸਿੰਘ ਸਿਹੌੜਾ, ਸਰਪੰਚ ਸਕਿੰਦਰ ਸਿੰਘ ਲਸਾੜਾ, ਮਾ: ਤੀਰਥ ਸਿੰਘ ਸਮੇਤ ਬਾਰ ਐਸੋਸੀਏਸ਼ਨ ਖੰਨਾ, ਪਾਇਲ ਦੇ ਵਕੀਲ, ਈਸੜੂ, ਬੀਬੀਪੁਰ ਸਕੂਲ ਦਾ ਸਮੁੱਚਾ ਸਟਾਫ ਤੇ ਪੁਲਿਸ ਥਾਣਾ ਮਲੌਦ ਅਤੇ ਆਲੇ-ਦੁਆਲੇ ਤੋਂ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਰਾਮੇ ਅਤੇ ਚੁਟਕਲੇ ਸੁਣਾ ਕੇ ਲੋਕਾਂ ਦਾ ਭਲਾ ਨਹੀਂ ਹੋ ਸਕਦਾ- ਖੰਗੂੜਾ ਅਗਲੀ ਖ਼ਬਰ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣ ਸਮੇਤ ਸਮੂਹ ਵਰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਸਾਡੀ ਜ਼ਿੰਮੇਵਾਰੀ-ਇਆਲੀ, ਸ਼ਿਵ...
Ad Position 24