21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਦੋਰਾਹਾ ’ਚ ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਰੈਲੀ ਵਿਚ ਟਕਸਾਲੀ ਭਾਜਪਾ ਆਗੂਆਂ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ

ਦੋਰਾਹਾ, 20 ਸਤੰਬਰ (ਮਨਜੀਤ ਸਿੰਘ ਗਿੱਲ)—ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਰੈਲੀ ਅੱਜ ਦੋਰਾਹਾ ਦੀ ਅਨਾਜ ਮੰਡੀ ਵਿਖੇ ਪਹੁੰਚੀ, ਹਾਲਾਂਕਿ ਰੈਲੀ ਦੌਰਾਨ ਸ਼ਹਿਰ ਵਾਸੀਆਂ ਅਤੇ ਪਾਰਟੀ ਦੇ ਕਈ ਪੁਰਾਣੇ ਆਗੂਆਂ ਦੀ ਘੱਟ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ।

Ad Position 21
No active advertisement
ਕਲਾਕਾਰ ਸਰਬਜੀਤ ਕੌਰ ਮਾਂਗਟ ਨਾਲ ਦੁੱਖ ਸਾਂਝਾ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ। ਤਸਵੀਰ : ਸੰਦੀਪ ਸਿੰਘ ਕੁਹਾੜਾ 21-09-2026
ਦੋਰਾਹਾ, 20 ਸਤੰਬਰ (ਮਨਜੀਤ ਸਿੰਘ ਗਿੱਲ)—ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਰੈਲੀ ਅੱਜ ਦੋਰਾਹਾ ਦੀ ਅਨਾਜ ਮੰਡੀ ਵਿਖੇ ਪਹੁੰਚੀ, ਹਾਲਾਂਕਿ ਰੈਲੀ ਦੌਰਾਨ ਸ਼ਹਿਰ ਵਾਸੀਆਂ ਅਤੇ ਪਾਰਟੀ ਦੇ ਕਈ ਪੁਰਾਣੇ ਆਗੂਆਂ ਦੀ ਘੱਟ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ। ਰੈਲੀ ਦੌਰਾਨ ਦੋਰਾਹਾ ਵਿੱਚ ਭਾਜਪਾ ਆਗੂਆਂ ਵਿਚਕਾਰ ਚੱਲ ਰਹੀ ਕਥਿਤ ਅੰਦਰੂਨੀ ਖਿੱਚੋਤਾਣ ਵੀ ਚਰਚਾ ਵਿੱਚ ਰਹੀ। ਰੈਲੀ ਵਿੱਚ ਦੋਰਾਹਾ ਸ਼ਹਿਰ ਨਾਲੋਂ ਹੋਰ ਸ਼ਹਿਰਾਂ ਅਤੇ ਪਿੰਡਾਂ ਤੋਂ ਆਏ ਭਾਜਪਾ ਆਗੂ ਤੇ ਵਰਕਰ ਵਧੇਰੇ ਨਜ਼ਰ ਆਏ। ਇਸ ਦੌਰਾਨ ਕੁਝ ਲੋਕਾਂ ਵੱਲੋਂ ਇਹ ਸਵਾਲ ਵੀ ਉਠਾਇਆ ਗਿਆ ਕਿ ਜੇਕਰ ਪਾਰਟੀ ਵੱਲੋਂ ਨਸ਼ਿਆਂ ਵਰਗੇ ਵੱਡੇ ਮੁੱਦੇ ’ਤੇ ਕਰਵਾਈ ਜਾ ਰਹੀ ਰੈਲੀ ਵਿੱਚ ਹੀ ਸਥਾਨਕ ਲੋਕਾਂ ਦੀ ਸ਼ਮੂਲੀਅਤ ਸੀਮਤ ਰਹਿੰਦੀ ਹੈ ਤਾਂ ਆਉਣ ਵਾਲੀਆਂ ਚੋਣਾਂ ਦੌਰਾਨ ਪਾਰਟੀ ਦੀ ਇਥੇ ਕੀ ਸਥਿਤੀ ਬਣੇਗੀ।ਗੌਰਤਲਬ ਹੈ ਕਿ ਵਿਰੋਧ ਕਰਨ ਵਾਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਹੀ ਨਜ਼ਰ ਆਏ ਅਤੇ ਉਨ੍ਹਾਂ ਦਾ ਵੀ ਕੋਈ ਵੱਡਾ ਸਥਾਨਕ ਆਗੂ ਮੌਕੇ ’ਤੇ ਮੌਜੂਦ ਨਹੀਂ ਸੀ। ਇਸੇ ਤਰ੍ਹਾਂ ਭਾਜਪਾ ਦੀ ਰੈਲੀ ਵਿੱਚ ਵੀ ਸਥਾਨਕ ਪੱਧਰ ’ਤੇ ਪਾਰਟੀ ਦੀ ਹਾਜ਼ਰੀ ਨੂੰ ਲੈ ਕੇ ਵੀ ਚਰਚਾ ਬਣੀ , ਰੈਲੀ ਦਾ ਦੱਬ ਕੇ ਪ੍ਰਚਾਰ ਕੀਤਾ ਗਿਆ ਸੀ ਪਰ ਭਾਜਪਾ ਆਗੂ ਭੀੜ ਜੁਟਾਨ ਚ ਨਾ ਕਾਮਯਾਬ ਰਹੇ। ਗ਼ੌਰਤਲਬ ਹੈ ਕਿ ਸ਼ਹਿਰ ਦੇ ਵਿੱਚ ਭਾਜਪਾ ਦੋਫਾੜ ਹੈ। ਜਿਸ ਵਿੱਚ ਭਾਜਪਾ ਦੇ ਟਕਸਾਲੀ ਵਰਕਰਾਂ ਨੇ ਇਸ ਰੈਲੀ ਤੋਂ ਦੂਰੀ ਬਣਾਏ ਰੱਖੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੇਜਾ ਰਾਮ, ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ , ਜਿਲਾ ਪ੍ਰਧਾਨ ਅਨੂਪ ਸ਼ਰਮਾ ,ਮੰਡਲ ਪ੍ਰਧਾਨ ਜਗਤਾਰ ਸਿੰਘ ਕੁੱਕਾ, ਵਿਨੋਦ ਵੈਕਟਰ ਬਿੱਲਾ, ਰਾਮ ਸਰੂਪ ਭਨੋਟ, ਪਰਗਟ ਸਿੰਘ ਕਦੋਂ, ਪਾਲ ਸਿੰਘ ਮਸ਼ਾਲ, ਬਰਜੇਸ਼ ਤਿਵਾੜੀ ਗੁਰਮਿੰਦਰ ਸਿੰਘ ਬੰਟੀ, ਗੁਲਜਾਰ ਖੰਨਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਦੇ ਸੀਨੀਅਰ ਆਗੂ ਅਗਲੀ ਖ਼ਬਰ ਭਾਜਪਾ ਪੰਜਾਬ ’ਚ ਸਰਕਾਰ ਬਣਾਏਗੀ ਅਤੇ ਅਗਲੇ ਦੋ ਸਾਲਾਂ ’ਚ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰੇਗੀ- ਸਤੀਸ਼ ਪੂਨੀਆ
Ad Position 24