22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਮਾਰੀ ਫੇਟ, ਆਟੋ ਚਾਲਕ ਦੀ ਮੌਤ

ਕੁਹਾੜਾ, 21 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਸਵਿਫ਼ਟ ਕਾਰ ਦੀ ਟੱਕਰ ਵੱਜਣ ਨਾਲ ਆਟੋ ਚਾਲਕ ਦੀ ਮੌਤ ਹੋਣ ਤਹਿਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹੌਲਦਾਰ ਜਗਦੀਸ਼ ਸਿੰਘ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੇਰਾ ਲੜਕਾ ਸੁਖਵਿੰਦਰ ਸਿੰਘ ਆਟੋ ਚਲਾਉਣ ਦਾ ਕੰਮ ਕਰਦਾ ਹੈ ਜੋ ਕੁਹਾੜਾ ਚੌਕ ਤੋਂ ਸਵਾਰੀਆਂ ਛੱਡ ਕੇ ਵਾਪਸ ਆ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 22-09-2026
ਕੁਹਾੜਾ, 21 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਸਵਿਫ਼ਟ ਕਾਰ ਦੀ ਟੱਕਰ ਵੱਜਣ ਨਾਲ ਆਟੋ ਚਾਲਕ ਦੀ ਮੌਤ ਹੋਣ ਤਹਿਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹੌਲਦਾਰ ਜਗਦੀਸ਼ ਸਿੰਘ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੇਰਾ ਲੜਕਾ ਸੁਖਵਿੰਦਰ ਸਿੰਘ ਆਟੋ ਚਲਾਉਣ ਦਾ ਕੰਮ ਕਰਦਾ ਹੈ ਜੋ ਕੁਹਾੜਾ ਚੌਕ ਤੋਂ ਸਵਾਰੀਆਂ ਛੱਡ ਕੇ ਵਾਪਸ ਆ ਰਿਹਾ ਸੀ। ਜਿਸ ਦੇ ਪਿੱਛੇ-ਪਿੱਛੇ ਮੈਂ ਜਾ ਰਿਹਾ ਸੀ ਤਾਂ ਇਕ ਚਿੱਟੇ ਰੰਗ ਦੀ ਸਵਿਫ਼ਟ ਕਾਰ ਦੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਆਪਣੀ ਕਾਰ ਨਾਲ ਆਟੋ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਆਪਣੀ ਕਾਰ ਸਮੇਤ ਫ਼ਰਾਰ ਹੋ ਗਿਆ। ਹਾਦਸੇ ’ਚ ਸੁਖਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਸਿਰ ‘ਤੇ ਲੱਗੀ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਇਕਬਾਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਕਟਾਣੀ ਕਲਾਂ ਦੇ ਬਿਆਨਾਂ ਦੇ ਅਧਾਰ ‘ਤੇ ਕਾਰ ਚਾਲਕ ਰਾਜਵੀਰ ਸਿੰਘ ਵਾਸੀ ਫ਼ਤਿਹਗੜ੍ਹ ਜੱਟਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਨ ਸੰਤਾਂ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ-ਜਥੇ.... ਅਗਲੀ ਖ਼ਬਰ 11 ਸਾਲਾ ਪ੍ਰਵਾਸੀ ਬੱਚੀ ਨਾਲ ਪ੍ਰਵਾਸੀ ਵਲੋਂ ਜਬਰ ਜਨਾਹ ਬੱਚੀ ਵਲੋਂ ਕੋਈ ਬਿਆਨ ਦੇਣ ਲਈ ਅੱਗੇ ਨਹੀਂ ਆਇਆ
Ad Position 24