22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖੇਡਾਂ ’ਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਦ੍ਰਿਸ਼ਟੀ ਸੇਢਾ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਦ੍ਰਿਸ਼ਟੀ ਸੇਢਾ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ। ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦੇ ਦਮ ’ਤੇ ਦ੍ਰਿਸ਼ਟੀ ਦੀ ਡਿਸਟ੍ਰਿਕਟ ਪੱਧਰੀ ਮੁਕਾਬਲਿਆਂ ਲਈ ਵੀ ਚੋਣ ਹੋਈ ਹੈ, ਜੋ ਸਕੂਲ ਅਤੇ ਉਸਦੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ।ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀ ਦਮਨਜੋਤ ਸਿੰਘ ਨੇ ਸ਼ਾਟਪੁੱਟ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਦ੍ਰਿਸ਼ਟੀ ਸੇਢਾ ਅਤੇ ਦਮਨਜੋਤ ਸਿੰਘ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਦ੍ਰਿਸ਼ਟੀ ਅਤੇ ਦਮਨਜੋਤ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੈਨੇਟ ਚੋਣਾਂ ਲਈ ਉਮੀਦਵਾਰਾਂ ਦੀ ਕਿਸਮਤ ਡੱਬਿਆਂ ’ਚ ਹੋਈ ਬੰਦ ਨਤੀਜਾ ਕੱਲ੍ਹ ਅਗਲੀ ਖ਼ਬਰ ਛਪਾਰ ਦੀ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ ਚੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਸਮੇਤ ਵ...
Ad Position 24