22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡੀ. ਪੀ. ਐੱਸ. ਜੂਨੀਅਰ ਵਿਖੇ ‘ਫ਼ੈਸ਼ਨ ਮੇਨੀਆ’ ਪ੍ਰੋਗਰਾਮ ਕਰਵਾਇਆ

ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਡੀ. ਪੀ.

Ad Position 21
No active advertisement
ਅਜੀਤ ਡੈਸਕ 22-09-2026
ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਡੀ. ਪੀ. ਐੱਸ. ਜੂਨੀਅਰ ਮਾਛੀਵਾੜਾ ਵਿਖੇ ‘ਫੈਸ਼ਨ ਮੇਨੀਆ’ ਪ੍ਰੋਗਰਾਮ ਕਰਵਾਇਆ, ਜਿਸ ਦਾ ਮੁੱਖ ਉਦੇਸ਼ ਨੰਨ੍ਹੇ-ਮੁੰਨੇ ਬੱਚਿਆਂ ‘ਚ ਆਤਮ-ਵਿਸ਼ਵਾਸ, ਕਲਪਨਾਤਮਕਤਾ ਅਤੇ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਦੀ ਸਮਰੱਥਾ ਨੂੰ ਉਤਸ਼ਾਹਿਤ ਕਰਨਾ ਸੀ। ਪਲੇਅ-ਵੇਅ ਤੇ ਪ੍ਰੀ-ਨਰਸਰੀ ਦੇ ਵਿਦਿਆਰਥੀਆਂ ਨੇ ‘ਬੈੱਸਟ ਆਊਟ ਆਫ਼ ਵੇਸਟ’ ਵਿਸ਼ੇ ‘ਤੇ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਵੱਖ-ਵੱਖ ਸਮਗਰੀ ਦੀ ਵਰਤੋਂ ਕਰ ਕੇ ਆਪਣੀਆਂ ਵਿਲੱਖਣ ਪੇਸ਼ਕਾਰੀਆਂ ਰਾਹੀਂ ਸਭ ਦਾ ਧਿਆਨ ਖਿੱਚਿਆ। ਇਸੇ ਤਰ੍ਹਾਂ ਨਰਸਰੀ ਤੇ ਪ੍ਰੈਪ ਜਮਾਤਾਂ ਦੇ ਵਿਦਿਆਰਥੀਆਂ ਨੇ ‘ਵਿਭਿੰਨਤਾ ਅਤੇ ਤਾਕਤਾਂ’ ਵਿਸ਼ੇ ਰਾਹੀਂ ਆਪਣੇ ਵਿਚਾਰਾਂ ਨੂੰ ਸਾਕਾਰ ਰੂਪ ਦਿੱਤਾ। ਬੱਚਿਆਂ ਨੇ ਵੱਖ-ਵੱਖ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਨਵੇਂ ਅਤੇ ਦਿਲਚਸਪ ਅੰਦਾਜ਼ ‘ਚ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ’ਚ ਨਸ਼ਿਆਂ ਦਾ ਬੋਲਬਾਲਾ -ਲੱਖਾ ਪਾਇਲ ਅਗਲੀ ਖ਼ਬਰ ਐਨ. ਸੀ. ਸੀ. ਕੈਡਿਟਾਂ ਵਲੋਂ ਫ਼ੌਜ ਨਾਲ ਜੋੜਨ ਤੇ ਸਾਂਝਾ ਸਾਲਾਨਾ ਟ੍ਰੇਨਿੰਗ ਕੈਂਪ
Ad Position 24