23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੰਤਰੀ ਮੁੰਡੀਆਂ ਵਲੋਂ ਜੰਡਿਆਲੀ ਵਿਖੇ ਲੋਕਾਂ ਨਾਲ ਘਰ-ਘਰ ਕੀਤੀ ਮੁਲਾਕਾਤ

ਕੁਹਾੜਾ, 22 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਮੰਤਰੀ ਮੁੰਡੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026
ਕੁਹਾੜਾ, 22 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਮੰਤਰੀ ਮੁੰਡੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ਉਨਾਂ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਵੀ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਹੋਏ ਆਰਥਿਕ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ। ਘਰ-ਘਰ ਸੰਪਰਕ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਆਰਥਿਕ ਰਾਹਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਗਗਨਦੀਪ ਸਿੰਘ ਗਿੱਲ, ਨੰਬਰਦਾਰ ਮਲਕੀਤ ਸਿੰਘ ਗਿੱਲ, ਪੀ. ਏ. ਇਕਬਾਲ ਸਿੰਘ ਪਾਲ, ਜੀਵਨ ਸਿੰਘ ਪੰਚ, ਵਰਿੰਦਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ -200 ਲੋਕਾਂ ਦੀਆਂ ਅੱਖਾਂ ਦੀ... ਅਗਲੀ ਖ਼ਬਰ ਆਕਸਫੋਰਡ ਸੀਨੀਅਰ ਸਕੂਲ ਦੀ ਅੰਡਰ-14 ਕ੍ਰਿਕਟ ਟੀਮ ਨੇ ਰਾਜ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲਾਂ
Ad Position 24