23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ -200 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 60 ਮਰੀਜ਼ ਨੂੰ ਅਪ੍ਰੇਸ਼ਨ ਲਈ ਚੁਣਿਆ

ਰਾੜਾ ਸਾਹਿਬ, 22 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਬਾਬਾ ਕਰਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਗਿਆ। ਜਿਸ ਸੰਬੰਧੀ ਮੁੱਖ ਗ੍ਰੰਥੀ ਭਾਈ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਲਗਵਾਏ ਗਏ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਦਾ ਉਦਘਾਟਨ ਅਸਥਾਨ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਰਾੜਾ ਸਾਹਿਬ, 22 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਬਾਬਾ ਕਰਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਗਿਆ। ਜਿਸ ਸੰਬੰਧੀ ਮੁੱਖ ਗ੍ਰੰਥੀ ਭਾਈ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਲਗਵਾਏ ਗਏ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੈਂਪ ਦਾ ਉਦਘਾਟਨ ਅਸਥਾਨ ਦੇ ਮੁਖੀ ਸੰਤ ਬਾਬਾ ਸਤਨਾਮ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕਰੀਨ 200 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 60 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ। ਇਸ ਮੁਫ਼ਤ ਅਪ੍ਰੇਸ਼ਨ ਕੈਂਪ ਵਿੱਚ ਮਰੀਜ਼ਾਂ ਦੀ ਜਾਂਚ ਕਰਨ ਵਾਲੇ ਡਾ. ਰੁਮਿੰਦਰ ਕੌਰ, ਡਾਕਟਰ ਸੁਵਿਤਾ, ਡਾ. ਅੰਮ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਵਤਾਰ ਸਿੰਘ ਆਦਿ ਸ਼ਾਮਿਲ ਸੀ ਜਿਨ੍ਹਾਂ ਦਾ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੈਂਪ ਦੇ ਅੰਤ ਵਿੱਚ ਮੁੱਖ ਗ੍ਰੰਥੀ ਭਾਈ ਗੁਰਜੀਤ ਸਿੰਘ ਵੱਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਬਾ ਗੁਰਨਾਮ ਸਿੰਘ (ਸ੍ਰੀ ਮਾਨ ਜੀ), ਬਾਬਾ ਨਰਾਇਣ ਸਿੰਘ, ਭਾਈ ਕੇਵਲ ਸਿੰਘ, ਮਲਕੀਤ ਸਿੰਘ, ਬਾਬਾ ਦਰਸ਼ਨ ਸਿੰਘ, ਮਨਜਿੰਦਰ ਸਿੰਘ ਭੁੱਟਾ, ਅਮਨਪ੍ਰੀਤ ਸਿੰਘ, ਮਾ. ਸਟਰਸਤਿੰਦਰਪਾਲ ਸਿੰਘ, ਡਾਕਟਰ ਰਾਮਦਿਆਲ ਸਿੰਘ, ਗੁਰਪ੍ਰੀਤ ਸਿੰਘ ਲਾਪਰਾਂ,ਹਰਜੀਤ ਸਿੰਘ, ਬਲਜੀਤ ਸਿੰਘ, ਬਾਬਾ ਦਰਸ਼ਨ ਸਿੰਘ, ਸਰਬਜੀਤ ਸਿੰਘ ਮਠਾੜੂ, ਬਲਵਿੰਦਰ ਸਿੰਘ ਲਹਿਲ, ਭਾਈ ਮਨਜਿੰਦਰ ਸਿੰਘ ਧੰਨਾ, ਮਾਸਟਰ ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅੱਖਾਂ ਦੀ ਜਾਂਚ ਕਰਵਾਉਣ ਆਏ ਲੋਕ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਮਾਯੂਸ-ਪਰਮਜੀਤ ਢਿੱਲੋਂ ਅਗਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੰਤਰੀ ਮੁੰਡੀਆਂ ਵਲੋਂ ਜੰਡਿਆਲੀ ਵਿਖੇ ਲੋਕਾਂ ਨਾਲ ਘਰ-ਘਰ ਕੀਤੀ ਮੁਲਾਕਾਤ
Ad Position 24