23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੰਡੀਆਂ ’ਚ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਮਾਯੂਸ-ਪਰਮਜੀਤ ਢਿੱਲੋਂ

ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਤੇ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਜ਼ੋਰ ਫੜਦੀ ਜਾ ਰਹੀ ਹੈ ਪਰ ਸਰਕਾਰ ਵਲੋਂ ਇਸ ਦੀ ਸਰਕਾਰੀ ਖਰੀਦ ਸ਼ੁਰੂ ਨਾ ਕੀਤੇ ਜਾਣ ਕਾਰਨ ਕਿਸਾਨ ਮਾਯੂਸ਼ ਨਜ਼ਰ ਆ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਅਗੇੇਤੇ ਝੋਨੇ ਦੇ ਬੀਜ ਲਗਾਏ ਗਏ ਉਹ ਫਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਿਸਾਨ ਵੇਚਣ ਲਈ ਮੰਡੀਆਂ ਵਿਚ ਲੈ ਕੇ ਆ ਰਹੇ ਹਨ ਜਦਕਿ ਦੂਸਰੇ ਪਾਸੇ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ ਪਰ ਉਦੋਂ ਤੱਕ ਮੰਡੀਆਂ ਵਿਚ ਝੋਨਾ ਰੱਖਣ ਲਈ ਜਗਾ ਹੀ ਨਹੀਂ ਬਚੇਗੀ।

Ad Position 21
No active advertisement
ਅਜੀਤ ਡੈਸਕ 23-09-2026
ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਤੇ ਜ਼ਿਲਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਜ਼ੋਰ ਫੜਦੀ ਜਾ ਰਹੀ ਹੈ ਪਰ ਸਰਕਾਰ ਵਲੋਂ ਇਸ ਦੀ ਸਰਕਾਰੀ ਖਰੀਦ ਸ਼ੁਰੂ ਨਾ ਕੀਤੇ ਜਾਣ ਕਾਰਨ ਕਿਸਾਨ ਮਾਯੂਸ਼ ਨਜ਼ਰ ਆ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਅਗੇੇਤੇ ਝੋਨੇ ਦੇ ਬੀਜ ਲਗਾਏ ਗਏ ਉਹ ਫਸਲ ਪੱਕ ਕੇ ਤਿਆਰ ਹੋ ਗਈ ਹੈ ਅਤੇ ਕਿਸਾਨ ਵੇਚਣ ਲਈ ਮੰਡੀਆਂ ਵਿਚ ਲੈ ਕੇ ਆ ਰਹੇ ਹਨ ਜਦਕਿ ਦੂਸਰੇ ਪਾਸੇ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ ਪਰ ਉਦੋਂ ਤੱਕ ਮੰਡੀਆਂ ਵਿਚ ਝੋਨਾ ਰੱਖਣ ਲਈ ਜਗਾ ਹੀ ਨਹੀਂ ਬਚੇਗੀ। ਪਰਮਜੀਤ ਢਿੱਲੋਂ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਆ ਕੇ ਦੇਖਣਾ ਚਾਹੀਦਾ ਹੈ ਕਿ ਝੋਨਾ ਵਿਕਣ ਲਈ ਬੜੀ ਤੇਜ਼ੀ ਨਾਲ ਆ ਰਿਹਾ ਹੈ ਪਰ ਅਧਿਕਾਰੀ ਸਰਕਾਰ ਦੇ ਇੱਕ ਅਕਤੂਬਰ ਤੋਂ ਪਹਿਲਾਂ ਖਰੀਦ ਕਰਨ ਦੇ ਨਿਰਦੇਸ਼ਾਂ ਦੇ ਇੰਤਜ਼ਾਰ ਵਿਚ ਬੈਠੇ ਹਨ। ਢਿੱਲੋਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੰਡੀਆਂ ਵਿਚ ਵੱਡੀ ਮੁਸ਼ਕਿਲ ਆਈ ਤਾਂ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਡਟ ਕੇ ਸਾਥ ਦੇਵੇਗਾ। ਢਿੱਲੋਂ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵਲੋਂ ਅਜੇ ਤੱਕ ਝੋਨੇ ਦੀ ਖਰੀਦ ਸਬੰਧੀ ਨਾ ਕੋਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਅਤੇ ਨਾ ਹੀ ਸੂਬਾ ਪੱਧਰੀ ਕੋਈ ਮੀਟਿੰਗਾਂ ਹੋਈਆਂ ਹਨ। ਦੂਸਰੇ ਪਾਸੇ ਕਿਸਾਨ ਝੋਨਾ ਮੰਡੀਆਂ ਵਿਚ ਵੇਚਣ ਲਈ ਲਿਆ ਕੇ ਉਸਦੀ ਰਾਖ਼ੀ ਰੱਖਣ ਲਈ ਮਜ਼ਬੂਰ ਹੋਏ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਤਾਂ ਪ੍ਰਾਈਵੇਟ ਵਪਾਰੀ ਕਿਸਾਨਾਂ ਦਾ ਸੋਸ਼ਣ ਕਰਕੇ ਸਸਤੇ ਭਾਅ ਝੋਨਾ ਖਰੀਦਣ ਲੱਗ ਜਾਣਗੇ ਅਤੇ ਕਿਸਾਨਾਂ ਦਾ ਜੋ ਆਰਥਿਕ ਨੁਕਸਾਨ ਹੋਵੇਗਾ ਉਸ ਲਈ ਸਰਕਾਰ ਜਿੰਮੇਵਾਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਖੰਨਾ ਫ਼ੋਟੋਗ੍ਰਾਫਰਜ ਕਲੱਬ ਵਲੋਂ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਵੰਡੀਆਂ ਗਈਆਂ ਅਗਲੀ ਖ਼ਬਰ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ ਭੀਖੀ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ -200 ਲੋਕਾਂ ਦੀਆਂ ਅੱਖਾਂ ਦੀ...
Ad Position 24