23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ

ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ’ਤੇ ਹਾੜੀਆਂ ਚੌਂਕ ਨੇੜ੍ਹੇ ਵਾਪਰੇ ਸੜਕ ਹਾਦਸੇ ਵਿਚ ਇੱਕ ਮਜ਼ਦੂਰ ਅਰਾਵਣ (28) ਵਾਸੀ ਬਲੀਬੇਗ ਬਸਤੀ ਦੀ ਮੌਤ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਾਵਣ ਹਰ ਰੋਜ਼ ਦੀ ਤਰ੍ਹਾਂ ਘਰੋਂ ਕੰਮ ਕਰਨ ਲਈ ਗਿਆ ਸੀ ਜੋ ਕਿ ਰਾਜ ਮਿਸਤਰੀ ਨਾਲ ਕੰਮ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ ’ਤੇ ਹਾੜੀਆਂ ਚੌਂਕ ਨੇੜ੍ਹੇ ਵਾਪਰੇ ਸੜਕ ਹਾਦਸੇ ਵਿਚ ਇੱਕ ਮਜ਼ਦੂਰ ਅਰਾਵਣ (28) ਵਾਸੀ ਬਲੀਬੇਗ ਬਸਤੀ ਦੀ ਮੌਤ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਾਵਣ ਹਰ ਰੋਜ਼ ਦੀ ਤਰ੍ਹਾਂ ਘਰੋਂ ਕੰਮ ਕਰਨ ਲਈ ਗਿਆ ਸੀ ਜੋ ਕਿ ਰਾਜ ਮਿਸਤਰੀ ਨਾਲ ਕੰਮ ਕਰਦਾ ਹੈ। ਅੱਜ ਸਵੇਰੇ ਹਾੜੀਆ ਚੌਂਕ ਨੇੜ੍ਹੇ ਇੱਕ ਟਰੱਕ ਹੇਠਾਂ ਆ ਕੇ ਉਹ ਬੁਰੀ ਤਰ੍ਹਾਂ ਕੁਚਲਿਆ ਗਿਆ ਜਿਸ ਦਾ ਸਿਰ ਵੀ ਧੜ ਤੋਂ ਅਲੱਗ ਹੋ ਗਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਟਰੱਕ ਹੇਠਾਂ ਇਹ ਮਜ਼ਦੂਰ ਆਇਆ ਉਹ ਆਪਣਾ ਸੰਤੁਲਨ ਗਵਾ ਬੈਠਾ ਅਤੇ ਸਾਹਮਣੇ ਤੋਂ ਆ ਰਹੀ ਸਕਰਾਪਿਓ ਕਾਰ ਨਾਲ ਜਾ ਟਕਰਾਇਆ ਜਿਸ ਵਿਚ ਸਕਾਰਪਿਓ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਸਵਾਰ ਵਿਅਕਤੀਆਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ। ਸਕਾਰਪਿਓ ਗੱਡੀ ਨੇੜ੍ਹਲੇ ਪਿੰਡ ਭਮਾ ਦੀ ਦੱਸੀ ਜਾ ਰਹੀ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਕਾਰ ਇੱਕ ਹਫ਼ਤਾ ਪਹਿਲਾਂ ਹੀ ਸ਼ੋਰੂਮ ’ਚੋਂ ਕਢਵਾਈ ਸੀ ਜੋ ਕਿ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਦੇ ਹੀ ਕੂੰਮਕਲਾਂ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਜਿਨ੍ਹਾਂ ਵਲੋਂ ਲਾਸ਼ ਨੂੰ ਕਬਜੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਹਾਦਸੇ ਵਾਲੇ ਟਰੱਕ ਨੂੰ ਕਾਬੂ ਕਰ ਲਿਆ। ਮ੍ਰਿਤਕ ਵਿਆਹਿਆ ਹੋਇਆ ਸੀ ਜਿਸਦੇ 2 ਬੱਚੇ ਹਨ। ਦੂਜੇ ਪਾਸੇ ਟਰੱਕ ਚਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਆਪਣਾ ਵਾਹਨ ਲੈ ਕੇ ਕੁਹਾੜਾ ਵੱਲ ਨੂੰ ਜਾ ਰਿਹਾ ਸੀ ਅਤੇ ਇੱਕ ਵਿਅਕਤੀ ਨੇ ਅਚਨਚੇਤ ਉਸਦੇ ਵਾਹਨ ਅੱਗੇ ਆ ਕੇ ਛਾਲ ਮਾਰ ਦਿੱਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਕੁਚਲਿਆ ਗਿਆ। ਹਾਦਸੇ ’ਚ ਮ੍ਰਿਤਕ ਵਿਅਕਤੀ ਦੀ ਪਹਿਚਾਣ ਅਰਾਵਣ ਵਜੋਂ ਹੋਈ। ਟਰੱਕ ਚਾਲਕ ਨੇ ਦੱਸਿਆ ਕਿ ਇੱਕਦਮ ਵਿਅਕਤੀ ਵਲੋਂ ਵਾਹਨ ਅੱਗੇ ਆ ਜਾਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਸਕਾਰਪਿਓ ਕਾਰ ਨਾਲ ਉਸਦਾ ਟਰੱਕ ਜਾ ਟਕਰਾਇਆ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਧਿਆਨ ਸਿੰਘ ਲੋਹਟਬੱਦੀ ਵਾਲਿਆਂ ਦਾ ਸਮੁੱਚਾ ਜੀਵਨ ਸਿੱਖੀ ਸਿਧਾਂਤਾਂ ਨੂੰ ਸਮਰਪਿਤ ਰਿਹਾ-ਗਿਆਨੀ ਮਾਨ ਸਿੰਘ ਅਗਲੀ ਖ਼ਬਰ ਖੰਨਾ ਫ਼ੋਟੋਗ੍ਰਾਫਰਜ ਕਲੱਬ ਵਲੋਂ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਵੰਡੀਆਂ ਗਈਆਂ
Ad Position 24