23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਗਿਆਸਪੁਰਾ ਵਲੋਂ ਹਲਕਾ ਪਾਇਲ ਦੇ ਪਿੰਡ ਬਰਮਾਲੀਪੁਰ ’ਚ ਘਰ-ਘਰ ਜਾ ਕੇ ਲੋਕ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ-ਗਿਆਸਪੁਰਾ

ਪਾਇਲ, 22 ਸਤੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਹਲਕਾ ਪਾਇਲ ਦੇ ਪਿੰਡ ਬਰਮਾਲੀਪੁਰ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 23-09-2026
ਪਾਇਲ, 22 ਸਤੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਹਲਕਾ ਪਾਇਲ ਦੇ ਪਿੰਡ ਬਰਮਾਲੀਪੁਰ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਵੀ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਹੋਏ ਆਰਥਿਕ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ। ਘਰ-ਘਰ ਸੰਪਰਕ ਦੌਰਾਨ ਵਿਧਾਇਕ ਗਿਆਸਪੁਰਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸੰਗਠਨ ਇੰਚਾਰਜ ਗੁਰਵਿੰਦਰ ਸਿੰਘ ਰਾਣਾ ਕੂੰਨਰ, ਸਰਪੰਚ ਕਰਮਜੀਤ ਸਿੰਘ ਬਰਮਾਲੀਪੁਰ, ਬੂਟਾ ਸਿੰਘ, ਹਰਜੀਤ ਸਿੰਘ ਮਕਸੂਦ ਡਦਾ, ਪਵਨ ਕੰਗ ਜਿਲ੍ਹਾ ਯੂਥ ਵਿੰਗ ਉਪ-ਪ੍ਰਧਾਨ, ਦਲਵਿੰਦਰ ਸਿੰਘ ਝਾਬੇਵਾਲ, ਦਵਿੰਦਰ ਸਿੰਘ, ਮਹਿਲਾ ਵਿੰਗ ਪ੍ਰਧਾਨ ਗਗਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਐੱਸ.ਐੱਸ.ਪੀ. ਦਫ਼ਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਸੁਧਾਰ ਪੁਲਿਸ ਵਲੋਂ 30 ਬੋਰ ਪਿਸਟਲ ਦੇ 15 ਕਾਰਤੂਸਾਂ ਸਮੇਤ ਇਕ ਵਿਅਕਤੀ ਕਾਬੂ
Ad Position 24