24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਰਵਿਦਾਸ ਦੇ ਵਾਰਾਣਸੀ (ਕਾਸ਼ੀ) ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਵੀ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਜਾਵੇ – ਗੁਰਦੀਪ ਸਿੰਘ ਅੜੈਚਾਂ

ਰਾੜਾ ਸਾਹਿਬ, 23 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ.

Ad Position 21
No active advertisement
ਅਜੀਤ ਡੈਸਕ 24-09-2026
ਰਾੜਾ ਸਾਹਿਬ, 23 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ (ਕਾਸ਼ੀ) ਅਤੇ ਇਤਿਹਾਸਕ ਧਾਰਮਿਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਲਈ ਵੀ ਸੰਗਤਾਂ ਦੀ ਯਾਤਰਾ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਮੁਫ਼ਤ ਬੱਸ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ, ਜੋ ਸ਼ਲਾਘਾਯੋਗ ਕਦਮ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਵੀ ਪ੍ਰਸ਼ੰਸਾਯੋਗ ਉਪਰਾਲਾ ਹਨ। ਗੁਰਦੀਪ ਸਿੰਘ ਅੜੈਚਾਂ ਨੇ ਕਿਹਾ ਕਿ ਐਸ ਸੀ ਭਾਈਚਾਰੇ ਦੀ ਲੰਬੇ ਸਮੇਂ ਤੋਂ ਇਹ ਮੰਗ ਰਹੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ (ਕਾਸ਼ੀ) ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਵੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਵੀ ਇਨ੍ਹਾਂ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।ਇਸ ਮੌਕੇ ਮਨਜੀਤ ਸਿੰਘ ਮਾਨ ਰਾਮਪੁਰ, ਮਨਜੀਤ ਸਿੰਘ ਗਿੱਦੜੀ, ਤਰਨਵੀਰ ਸਿੰਘ ਅੜੈਚਾਂ, ਗੁਰਤੇਜ ਸਿੰਘ ਗੋਸਲ ਅਤੇ ਅਮਨਦੀਪ ਸਿੰਘ ਕੱਦੋਂ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਲੀ ਨੇ ਚੁੱਕਿਆ ਖੰਨਾ ਦੇ ਬਾਜ਼ਾਰਾਂ ਦੀਆਂ ਸਮੱਸਿਆਵਾਂ ਦਾ ਮੁੱਦਾ, ਕਾਂਗਰਸ ਵਪਾਰ ਵਿੰਗ ਸੁਭਾਸ਼ ਬਾਜ਼ਾਰ ਦੇ ਵਿਯੋਮ ਸ਼ਰਮਾ... ਅਗਲੀ ਖ਼ਬਰ ਪਾਇਲ ’ਚ 19ਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਤਾਗੱਦੀ ਨੂੰ ਸਮਰਪਿਤ ਸਮਾਗਮ ਸਮਾਪਿਤ ਪੰਜਾਬ ਪੱਲੇਦਾਰ ਯੂਨੀਅਨ ਨੇ ਵੇ...
Ad Position 24