24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੇਡੋਂ ਬੇਟ ਦੰਗਲ ਮੇਲਾ ਸ਼ੇਰਾ ਬਾਬਾ ਫਲਾਹੀ ਦੇ ਨਾਂਅ ਰਿਹਾ ਸਾਬਕਾ ਵਿਧਾਇਕ ਢਿੱਲੋਂ, ਵਿਧਾਇਕ ਦਿਆਲਪੁਰਾ, ਖੀਰਨੀਆਂ, ਰਾਜਾ ਗਿੱਲ, ਪਰਮਜੀਤ ਢਿੱਲੋਂ, ਬੱਬਲੂ ਲੋਪੋਂ ਤੇ ਨਿਸ਼ੂ ਸ਼ਰਮਾ ਨੇ ਕੀਤੀ ਸ਼ਿਰਕਤ

ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਬੇਟ ਇਲਾਕੇ ਦੇ ਪ੍ਰਸਿੱਧ ਪਿੰਡ ਹੇਡੋਂ ਬੇਟ ਵਿਖੇ ਗੁੱਗਾ ਜਾਹਿਰ ਵੀਰ ਦੀ ਯਾਦ ਨੂੰ ਸਮਰਪਿਤ ਦੋ ਦਿਨਾਂ ਕੁਸ਼ਤੀ ਦੰਗਲ ਗ੍ਰਾਮ ਪੰਚਾਇਤ, ਮੇਲਾ ਪ੍ਰਬੰਧਕ ਕਮੇਟੀ, ਐਨ. ਆਰ.

Ad Position 21
No active advertisement
ਝੰਡੀ ਦੀ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ। ਤਸਵੀਰ : ਰਾਜਦੀਪ ਅਲਬੇਲਾ 24-09-2026
ਮਾਛੀਵਾੜਾ ਸਾਹਿਬ, 23 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਬੇਟ ਇਲਾਕੇ ਦੇ ਪ੍ਰਸਿੱਧ ਪਿੰਡ ਹੇਡੋਂ ਬੇਟ ਵਿਖੇ ਗੁੱਗਾ ਜਾਹਿਰ ਵੀਰ ਦੀ ਯਾਦ ਨੂੰ ਸਮਰਪਿਤ ਦੋ ਦਿਨਾਂ ਕੁਸ਼ਤੀ ਦੰਗਲ ਗ੍ਰਾਮ ਪੰਚਾਇਤ, ਮੇਲਾ ਪ੍ਰਬੰਧਕ ਕਮੇਟੀ, ਐਨ.ਆਰ.ਆਈ. ਭਰਾਵਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ 650 ਤੋਂ ਵੱਧ ਪਹਿਲਵਾਨਾਂ ਨੇ ਆਪਣੀ ਜੌਹਰ ਦਿਖਾਏ। ਇਸ ਸਬੰਧੀ ਸਰਪੰਚ ਕਮਲਜੀਤ ਸਿੰਘ, ਆੜ੍ਹਤੀ ਅਮਰ ਸਿੰਘ ਤੇ ਜਸਪ੍ਰੀਤ ਸਿੰਘ ਜੱਸਾ ਨੇ ਦੱਸਿਆ ਕਿ ਬਾਬਾ ਦੀਪਾ ਫਲਾਹੀ ਤੇ ਗੁੱਗਾ ਮੈੜੀ ਦੇ ਭਗਤ ਹਰਨੇਕ ਸਿੰਘ ਦੀ ਦੇਖਰੇਖ ਹੇਠ ਕਰਵਾਈ ਝੰਡੀ ਦੀ ਕੁਸ਼ਤੀ ਵਿਚ ਸ਼ੇਰਾ ਬਾਬਾ ਫਲਾਹੀ ਨੇ ਮਿਰਜ਼ਾ ਈਰਾਨ ਨੂੰ ਹਰਾਇਆ। ਬਾਕੀ ਕੁਸ਼ਤੀਆਂ ‘ਚ ਤਾਲਿਬ ਬਾਬਾ ਫਲਾਹੀ ਨੇ ਅਭੀਨਾਇਕ ਯੂ.ਪੀ. ਨੂੰ, ਪ੍ਰਿਤਪਾਲ ਫਗਵਾੜਾ ਨੇ ਬਿੰਨੀ ਜੰਮੂ ਨੂੰ, ਜੌਂਟੀ ਗੁੱਜਰ ਨੇ ਛੋਟੇ ਸੱਦਾਮ ਨੂੰ ਹਰਾਇਆ। ਮੰਚ ਦੀ ਕਾਰਵਾਈ ਜਸਪ੍ਰੀਤ ਜੱਸਾ ਨੇ ਚਲਾਈ ਜਦਕਿ ਮੇਲੇ ਦਾ ਅੱਖੀਂ ਡਿੱਠਾ ਹਾਲ ਰਾਜੂ ਹੇਡੋਂ ਬੇਟ, ਸ਼ਿਵ ਬੈਂਸ ਤੇ ਪ੍ਰਿੰਸ ਪੂਨੀਆ ਨੇ ਸੁਣਾਇਆ। ਜੇਤੂ ਪਹਿਲਵਾਨਾਂ ਨੂੰ ਬੁਲਟ ਮੋਟਰਸਾਈਕਲ ਸਮੇਤ ਹੋਰ ਮੋਟਰਸਾਈਕਲ ਦੇ ਕੇ ਸਨਮਾਨਿਤ ਕਰਨ ਦੀ ਰਸਮ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ ਸਮਰਾਲਾ ਤੋਂ ਕਾਂਗਰਸ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਭਾਜਪਾ ਆਗੂ ਨਿਸ਼ੂ ਸ਼ਰਮਾ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬੱਬਲੂ ਲੋਪੋਂ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਹਰਜਤਿੰਦਰ ਸਿੰਘ ਬਾਜਵਾ, ਅਰਵਿੰਦਰਪਾਲ ਸਿੰਘ ਵਿੱਕੀ, ਸੁਖਦੀਪ ਬਾਜਵਾ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਹਰਦਿਲਮੋਹਣ ਮਾਂਗਟ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਪ੍ਰਵੀਨ ਮੱਕੜ ਤੋਂ ਇਲਾਵਾ ਪ੍ਰਬੰਧਕ ਕਮੇਟੀ ‘ਚ ਸਕੱਤਰ ਮੱਖਣ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਮਾਸਟਰ ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ ਸੈਣੀ, ਸਕੱਤਰ ਅਮਰੀਕ ਸਿੰਘ, ਪ੍ਰਿੰਸੀਪਲ ਪਰਮਜੀਤ ਸਿੰਘ, ਕਮਲਪ੍ਰੀਤ ਸਿੰਘ ਧਾਂਦਲੀ, ਗੁਰਮੀਤ ਸਿੰਘ ਪੰਚ, ਪ੍ਰਿੰਸੀਪਲ ਸੁਰਜੀਤ ਸਿੰਘ, ਅਮਰ ਸਿੰਘ ਪੰਚ, ਮਹਿੰਦਰ ਸਿੰਘ, ਹਰਦੀਪ ਸਿੰਘ, ਨੰਬਰਦਾਰ ਗੁਰਵਿੰਦਰ ਸਿੰਘ, ਬਾਬਾ ਪਰਮਾਨੰਦ, ਅਸ਼ੋਕ ਕੁਮਾਰ ਪੰਚ, ਸਕੱਤਰ ਸੁਖਵਿੰਦਰ ਸਿੰਘ, ਚਮਨ ਲਾਲ, ਮਾਸਟਰ ਪ੍ਰਦੀਪ ਕੁਮਾਰ ਆਦਿ ਨੇ ਅਦਾ ਕੀਤੀ। ਦੰਗਲ ਮੇਲੇ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਆਏ ਪਤਵੰਤੇ ਸੱਜਣਾਂ ਅਤੇ ਪਹਿਲਵਾਨਾਂ ਦਾ ਸਨਮਾਨ ਕੀਤਾ। ਮੇਲੇ ਦੇ ਅੰਤ ‘ਚ ਸਰਪੰਚ ਕਮਲਜੀਤ ਸਿੰਘ ਨੇ ਮੁੱਖ ਮਹਿਮਾਨਾਂ, ਪਹਿਲਵਾਨਾਂ ਤੇ ਦਰਸ਼ਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਸਲਾਮੀਆ ਸਕੂਲ ਰੋਹੀੜਾ ਦੇ ਵਿਦਿਆਰਥੀ ਮੁਹੰਮਦ ਅਨਸ ਨੇ ਅੰਡਰ-17 ਬਾਕਸਿੰਗ ਵਿਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ‘ਚ ਸੁਣਾਈਆਂ ਰਚਨਾਵਾਂ ‘ਤੇ ਹੋਈ ਖੂਬ ਚਰਚਾ
Ad Position 24