25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਕੀਲਾਂ ਨੂੰ ਥਾਣਿਆਂ ’ਚ ਬਣਦਾ ਮਾਣ-ਸਨਮਾਨ ਮਿਲੇ, ਕਿਸੇ ਖਾਸ ਵਕੀਲ ’ਤੇ ਕੇਸ ਲੜਨ ਲਈ ਦਬਾਅ ਨਾ ਪਾਇਆ ਜਾਵੇ-ਪ੍ਰਧਾਨ ਜਗਜੀਤ ਔਜਲਾ ਖੰਨਾ ਬਾਰ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਨੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨਾਲ ਕੀਤੀ ਮੁਲਾਕਾਤ

ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਨੇ ਪ੍ਰਧਾਨ ਐਡਵੋਕੇਟ ਜਗਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐਸ.

Ad Position 21
No active advertisement
ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨਾਲ ਮੁਲਾਕਾਤ ਕਰਦੇ ਹੋਏ ਖੰਨਾ ਬਾਰ ਐਸੋਸੀਏਸ਼ਨ ਅਹੁਦੇਦਾਰ। ਤਸਵੀਰ : ਸੋਨੀ ਗਿੱਲ 25-09-2026
ਖੰਨਾ, 24 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਨੇ ਪ੍ਰਧਾਨ ਐਡਵੋਕੇਟ ਜਗਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਐਸ. ਐਸ. ਪੀ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਬਾਰ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਮੁਲਾਕਾਤ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਗਜੀਤ ਸਿੰਘ ਔਜਲਾ ਨੇ ਵਕੀਲ ਭਾਈਚਾਰੇ ਨਾਲ ਸਬੰਧਤ ਦੋ ਅਹਿਮ ਮੁੱਦੇ ਐਸ. ਐਸ. ਪੀ ਦੇ ਧਿਆਨ ਵਿਚ ਲਿਆਂਦੇ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਥਾਣਿਆਂ ਅਤੇ ਪੁਲਿਸ ਦਫ਼ਤਰਾਂ ਵਿਚ ਆਪਣੇ ਕੰਮਕਾਜ ਸਬੰਧੀ ਜਾਣ ਸਮੇਂ ਬਣਦਾ ਮਾਣ-ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਕੀਲ ਅਤੇ ਪੁਲਿਸ ਪ੍ਰਸ਼ਾਸਨ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹਨ, ਇਸ ਲਈ ਦੋਵਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਸਨਮਾਨ ਵਾਲਾ ਮਾਹੌਲ ਬਣਿਆ ਰਹਿਣਾ ਜ਼ਰੂਰੀ ਹੈ।ਔਜਲਾ ਨੇ ਕਿਹਾ ਕਿ ਕਈ ਵਾਰ ਇਹ ਦੇਖਣ ਨੂੰ ਮਿਲਦਾ ਹੈ ਕਿ ਜਦੋਂ ਕੋਈ ਵਕੀਲ ਕਿਸੇ ਮਾਮਲੇ ਦੇ ਸਬੰਧ ਵਿਚ ਥਾਣੇ ਜਾਂ ਪੁਲਿਸ ਦਫ਼ਤਰ ਜਾਂਦਾ ਹੈ ਤਾਂ ਉਸ ਨੂੰ ਉਚਿਤ ਤਵੱਜੋਂ ਨਹੀਂ ਦਿੱਤੀ ਜਾਂਦੀ। ਉਨ੍ਹਾਂ ਐਸ. ਐਸ. ਪੀ. ਤੋਂ ਮੰਗ ਕੀਤੀ ਕਿ ਅਜਿਹੀ ਸਥਿਤੀ ਪੈਦਾ ਨਾ ਹੋਵੇ ਅਤੇ ਪੁਲਿਸ ਅਧਿਕਾਰੀਆਂ ਨੂੰ ਵਕੀਲਾਂ ਨਾਲ ਪੇਸ਼ੇਵਰ ਅਤੇ ਸਨਮਾਨਜਨਕ ਢੰਗ ਨਾਲ ਪੇਸ਼ ਆਉਣ ਲਈ ਹਦਾਇਤਾਂ ਦਿੱਤੀਆਂ ਜਾਣ।ਇਸ ਤੋਂ ਇਲਾਵਾ ਪ੍ਰਧਾਨ ਜਗਜੀਤ ਸਿੰਘ ਔਜਲਾ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਕੋਲ ਕੁੱਝ ਅਜਿਹੀਆਂ ਸ਼ਿਕਾਇਤਾਂ ਵੀ ਪਹੁੰਚੀਆਂ ਹਨ, ਜਿਨ੍ਹਾਂ ਵਿਚ ਕਥਿਤ ਤੌਰ ’ਤੇ ਪੁਲਿਸ ਅਧਿਕਾਰੀਆਂ ਵਲੋਂ ਮੁਲਜ਼ਮ ਜਾਂ ਉਸਦੇ ਪਰਿਵਾਰ ’ਤੇ ਕਿਸੇ ਖਾਸ ਵਕੀਲ ਤੋਂ ਕੇਸ ਲੜਵਾਉਣ ਲਈ ਦਬਾਅ ਪਾਉਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੀ ਕਾਨੂੰਨੀ ਸਲਾਹ ਜਾਂ ਵਕੀਲ ਦੀ ਚੋਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਵਿਚ ਦਬਾਅ ਨਹੀਂ ਬਣਾਇਆ ਜਾਣਾ ਚਾਹੀਦਾ। ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਪ੍ਰਧਾਨ ਜਗਜੀਤ ਔਜਲਾ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਵਕੀਲ ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ ਪਹਿਲਾਂ ਵੀ ਦਿੱਤਾ ਜਾਂਦਾ ਹੈ ਅਤੇ ਅੱਗੇ ਵੀ ਇਹੀ ਮਾਹੌਲ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਕਿਸੇ ਪੁਲਿਸ ਮੁਲਾਜ਼ਮ ਵਲੋਂ ਕਿਸੇ ਖਾਸ ਵਕੀਲ ਤੋਂ ਕੇਸ ਲੜਨ ਲਈ ਦਬਾਅ ਪਾਉਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਹ ਤੁਰੰਤ ਕਾਰਵਾਈ ਕਰਨਗੇ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਮੀਤ ਪ੍ਰਧਾਨ ਰਸ਼ਮੀ ਮੈਨਰੋ, ਸਕੱਤਰ ਆਯੁਸ਼ਪਾਲ ਸਿੰਘ, ਵਿੱਤ ਸਕੱਤਰ ਜਗਦੀਸ਼ ਸਿੰਘ ਰਾਣਾ, ਸੰਯੁਕਤ ਸਕੱਤਰ ਆਦਰਸ਼ਪ੍ਰੀਤ ਕੌਰ, ਕਾਰਜਕਾਰੀ ਮੈਂਬਰ ਮੋਕਸ਼ ਕੁਮਾਰ, ਸਤਨਾਮ ਸਿੰਘ ਬੀਜਾ, ਮਨਦੀਪ ਕੌਰ, ਜੈਦੀਪ ਗੋਇਲ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਣੇਪਾ ਮਾਮਲੇ ਵਿਚ ਕਥਿਤ ਲਾਪ੍ਰਵਾਹੀ ਦੇ ਦੋਸ਼ਾਂ ਦੀ ਤਿੰਨ ਡਾਕਟਰਾਂ ਦਾ ਬੋਰਡ ਕਰੇਗਾ ਜਾਂਚ, ਪਰਿਵਾਰ ਦੇ ਬਿਆਨ ਦਰਜ ਅਗਲੀ ਖ਼ਬਰ ਚਿੱਟੇ ਨੂੰ ਵੀ ਕੋਰੋਨਾ ਮਹਾਮਾਰੀ ਵਾਂਗ ਲੋਕ ਲਹਿਰ ਰਾਹੀਂ ਰੋਕਿਆ ਜਾ ਸਕਦਾ, ਪਰਚਿਆਂ ਨਾਲ ਨਹੀਂ- ਜਥੇਦਾਰ ਜੁਲਮਗੜ
Ad Position 24