25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਸਮੇਸ਼ ਪਬਲਿਕ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਵਲੋਂ ਪਾਵਰ ਲਿਫ਼ਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਨੇ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਨਾਲ ਵੱਖ-ਵੱਖ ਭਾਰ ਵਰਗਾਂ ਵਿੱਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ।

Ad Position 21
No active advertisement
ਅਜੀਤ ਡੈਸਕ 26-09-2026
ਕੁਹਾੜਾ, 25 ਸਤੰਬਰ (ਸੰਦੀਪ ਸਿੰਘ ਕੁਹਾੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਨੇ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਨਾਲ ਵੱਖ-ਵੱਖ ਭਾਰ ਵਰਗਾਂ ਵਿੱਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ। ਮੁਕਾਬਲੇ ਦੌਰਾਨ ਅੰਡਰ-19 ਦੇ 79 ਕਿੱਲੋ ਭਾਰ ਵਰਗ ਵਿਚ ਸਕੂਲ ਦੇ ਵਿਦਿਆਰਥੀ ਯੁਵਰਾਜ ਮਲਹੋਤਰਾ ਨੇ ਸਟੇਟ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਿਵਮ ਦੂਬੇ ਨੇ ਅੰਡਰ-17 ਦੇ 60 ਕਿੱਲੋ ਭਾਰ ਵਰਗ ਵਿਚ ਆਪਣੀ ਖੇਡ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ। ਦੋਵੇਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਵਿਪਨਜੀਤ ਸਿੰਘ ਵਿਰਦੀ, ਪ੍ਰਿੰਸੀਪਲ ਅੰਮ੍ਰਿਤਪਾਲ ਕੌਰ ਅਤੇ ਡੀ. ਪੀ. ਅਧਿਆਪਕ ਵਿਪਨ ਕੁਮਾਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿਚ ਅੱਗੇ ਵਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਝੰਡੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸਿਆੜ ’ਚ ਅਹਿਮ ਮੀਟਿੰਗ ਅੱਜ
Ad Position 24