25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਝੰਡੀ

ਈਸੜੂ, 25 ਸਤੰਬਰ (ਬਲਵਿੰਦਰ ਸਿੰਘ)-ਨਰੇਸ਼ ਚੰਦਰ ਖੇਡ ਸਟੇਡੀਅਮ ਖੰਨਾ ਵਿਖੇ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ, ਜਿਸ ਵਿਚ ਇਲਾਕੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ, ਜਿਸ ਵਿਚ 17 ਸਾਲਾ ਉਮਰ ਵਰਗ ਵਿਚ ਪ੍ਰਭਨੂਰ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ, ਏਕਮਜੋਤ ਸਿੰਘ ਨੇ ਸ਼ਾਟਪੁੱਟ ਵਿਚ ਪਹਿਲਾ ਸਥਾਨ, ਰਵਨੀਤ ਕੌਰ ਨੇ 800 ਮੀਟਰ ਦੌੜ ਵਿਚ ਦੂਜਾ ਸਥਾਨ, ਜਸਕੀਰਤ ਸਿੰਘ ਨੇ 200 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ 21 ਸਾਲਾ ਉਮਰ ਵਰਗ ਵਿਚ ਹਰਕਮਲ ਸਿੰਘ ਨੇ ਸ਼ਾਟਪੁੱਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 26-09-2026
ਈਸੜੂ, 25 ਸਤੰਬਰ (ਬਲਵਿੰਦਰ ਸਿੰਘ)-ਨਰੇਸ਼ ਚੰਦਰ ਖੇਡ ਸਟੇਡੀਅਮ ਖੰਨਾ ਵਿਖੇ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ, ਜਿਸ ਵਿਚ ਇਲਾਕੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ, ਜਿਸ ਵਿਚ 17 ਸਾਲਾ ਉਮਰ ਵਰਗ ਵਿਚ ਪ੍ਰਭਨੂਰ ਕੌਰ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ, ਏਕਮਜੋਤ ਸਿੰਘ ਨੇ ਸ਼ਾਟਪੁੱਟ ਵਿਚ ਪਹਿਲਾ ਸਥਾਨ, ਰਵਨੀਤ ਕੌਰ ਨੇ 800 ਮੀਟਰ ਦੌੜ ਵਿਚ ਦੂਜਾ ਸਥਾਨ, ਜਸਕੀਰਤ ਸਿੰਘ ਨੇ 200 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ 21 ਸਾਲਾ ਉਮਰ ਵਰਗ ਵਿਚ ਹਰਕਮਲ ਸਿੰਘ ਨੇ ਸ਼ਾਟਪੁੱਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਸਰਕਲ ਸਟਾਈਲ ਵਿਚ 17 ਸਾਲਾ ਉਮਰ ਵਰਗ ਵਿਚ ਲੜਕਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਡੀ.ਪੀ.ਈ. ਨੇਹਾ ਨੇ 31 ਤੋਂ 40 ਸਾਲਾ ਉਮਰ ਵਰਗ ਵਿਚ ਲੰਬੀ ਛਾਲ ਅਤੇ 400 ਮੀਟਰ ਦੌੜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇਹਾ ਢੱਲ ਨੇ ਨੇਹਾ ਅਤੇ ਜੇਤੂ ਵਿਦਿਆਰਥੀ ਆਂ ਨੂੰ ਵਧਾਈ ਦਿੱਤੀ। ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ ਡਾਇਰੈਕਟਰ ਇਕਬਾਲ ਸਿੰਘ, ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਸਮੂਹ ਕਮੇਟੀ ਮੈਂਬਰ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਲੱਖਾ ਪਾਇਲ ਨੇ ਪੰਨਾ ਪ੍ਰਮੁੱਖ ਲਗਾਉਣ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਵਲੋਂ ਪਾਵਰ ਲਿਫ਼ਟਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24