ਵਿਧਾਇਕ ਗਿਆਸਪੁਰਾ ਵਲੋਂ ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਚੋਮੋ ‘ਚ ਐੱਸ. ਸੀ.
ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ਚੋਮੋ ‘ਚ ਐੱਸ. ਸੀ. ਧਰਮਸ਼ਾਲਾ ਦਾ ਨਵੀਨੀਕਰਨ ਅਤੇ ਪਿੰਡ ਸੀਹਾਂ ਦੌਦ ਵਿਖੇ ਨਵੇਂ ਬਣੇ ਪਾਰਕ ਅਤੇ ਜਿੰਮ ਦਾ ਉਦਘਾਟਨ ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਤਹਿਤ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਅੰਦਰ ਵਿਕਾਸ ਕਾਰਜਾਂ ਦੀ ਨਿਰੰਤਰ ਰਫ਼ਤਾਰ ਜਾਰੀ ਹੈ। ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਸੁੰਦਰ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸੇ ਵੀ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਫ਼ੰਡ ਦੇਣ ਸਮੇਂ ਕੋਈ ਵੀ ਵਿਤਕਰਾ ਨਹੀਂ ਕੀਤਾ ਗਿਆ। ਗਿਆਸਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਿੰਡਾਂ, ਸ਼ਹਿਰਾਂ ਦੀ ਤਰੱਕੀ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬੀ.ਡੀ.ਪੀ.ਓ. ਸੁਮਰਿਤਾ, ਜੇ. ਈ. ਜਸਪ੍ਰੀਤ ਸਿੰਘ ਜਗੇੜਾ, ਸਰਪੰਚ ਅਮਰੀਕ ਸਿੰਘ ਰੱਬੋਂ, ਸਰਪੰਚ ਸ਼ਿੰਦਰਪਾਲ ਸਿੰਘ ਚੋਮੋਂ, ਸਰਪੰਚ ਇੰਦਰਜੀਤ ਸਿੰਘ ਸ਼ੀਹਾਂ ਦੌਦ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ, ਪਿੰਡ ਵਾਸੀ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।