ਮੇਲਾ ਛਪਾਰ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਹਲਕਾ ਇੰਚਾਰਜ ਸਿਮਕ ਦੀ ਅਗਵਾਈ ਹੇਠ ਵਿਸ਼ਾਲ ਕਾਫ਼ਲਾ ਰਵਾਨਾ
ਕਿਹਾ, ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋਏ ਲੋਕਾਂ ਵਿਚ ਸੂਬੇ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਲੈ ਕੇ ਚਿੰਤਾ
ਡੇਹਲੋਂ, 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੇਲਾ ਛਪਾਰ ਵਿਖੇ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਲਈ ਅੱਜ ਹਲਕਾ ਗਿੱਲ ਤੋਂ ਪਾਰਟੀ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਕਾਰਾਂ, ਬੱਸਾਂ ਅਤੇ ਹੋਰ ਵਾਹਨਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਛਪਾਰ ਲਈ ਰਵਾਨਾ ਹੋਇਆ। ਕਸਬਾ ਡੇਹਲੋਂ ਦੀ ਦਾਣਾ ਮੰਡੀ ਤੋਂ ਮੇਲਾ ਛਪਾਰ ਲਈ ਰਵਾਨਾ ਹੋਣ ਸਮੇਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਕਾਫ਼ਲੇ ਦੇ ਰੂਪ ਵਿਚ ਮੇਲਾ ਛਪਾਰ ਦੀ ਕਾਨਫ਼ਰੰਸ ਲਈ ਪਹੁੰਚਣਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਪਾਰਟੀ ਵਰਕਰਾਂ ਦੇ ਜੋਸ਼ ਦਾ ਪ੍ਰਗਟਾਵਾ ਹੈ।
ਡੇਹਲੋਂ, 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੇਲਾ ਛਪਾਰ ਵਿਖੇ ਕੀਤੀ ਜਾ ਰਹੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਲਈ ਅੱਜ ਹਲਕਾ ਗਿੱਲ ਤੋਂ ਪਾਰਟੀ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਅਗਵਾਈ ਹੇਠ ਕਾਰਾਂ, ਬੱਸਾਂ ਅਤੇ ਹੋਰ ਵਾਹਨਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਛਪਾਰ ਲਈ ਰਵਾਨਾ ਹੋਇਆ। ਕਸਬਾ ਡੇਹਲੋਂ ਦੀ ਦਾਣਾ ਮੰਡੀ ਤੋਂ ਮੇਲਾ ਛਪਾਰ ਲਈ ਰਵਾਨਾ ਹੋਣ ਸਮੇਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਲੋਕਾਂ ਦਾ ਕਾਫ਼ਲੇ ਦੇ ਰੂਪ ਵਿਚ ਮੇਲਾ ਛਪਾਰ ਦੀ ਕਾਨਫ਼ਰੰਸ ਲਈ ਪਹੁੰਚਣਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਪਾਰਟੀ ਵਰਕਰਾਂ ਦੇ ਜੋਸ਼ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾਂ ਅਤੇ ਸੂਬੇ ਦੀ ਤਰੱਕੀ ਲਈ ਲੰਮੇ ਸਮੇਂ ਤੋਂ ਆਪਣੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਉਪ ਚੇਅਰਮੈਨ ਪ੍ਰਮਿੰਦਰ ਸਿੰਘ ਰੰਗੀਆਂ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਘਨੱਈਆ ਸਿੰਘ ਲਹਿਰਾ, ਬੀਬੀ ਗੁਰਦੀਪ ਕੌਰ, ਅਰਸ਼ ਮਾਣਕਵਾਲ, ਸਾਬਕਾ ਸਰਪੰਚ ਗਿਆਨ ਸਿੰਘ ਕਿਲ੍ਹਾ ਰਾਏਪੁਰ, ਨਗਿੰਦਰ ਸਿੰਘ ਬਿੱਟੂ, ਗੁਰਦੀਪ ਸਿੰਘ ਰਾਜੂ, ਤਜਿੰਦਰ ਸਿੰਘ ਢੋਡੇ, ਜਸਵੀਰ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ ਬਿੱਟੀ ਬੂਲ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸਰਪੰਚ ਗੁਰਮਿੰਦਰ ਸਿੰਘ ਗੁਰੀ ਕੈਂਡ, ਪ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ ਤੋਚੀ, ਜਸਵੀਰ ਸਿੰਘ ਜੱਸਾ, ਰਾਮਪਾਲ ਸਿੰਘ, ਸਾਧੂ ਸਿੰਘ, ਰਣਜੀਤ ਸਿੰਘ, ਗੋਬਿੰਦ ਸਿੰਘ, ਦਵਿੰਦਰ ਸਿੰਘ, ਗੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਿਹਰ ਸਿੰਘ, ਸੁਰਿੰਦਰ ਸਿੰਘ, ਹਰਪਾਲ ਸਿੰਘ ਪੀਪੀ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ, ਮੇਜਰ ਸਿੰਘ ਬਲਾਕ ਸੰਮਤੀ ਮੈਂਬਰ, ਧਰਵਿੰਦਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨੋਹਰ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਨਿਰਭੈ ਸਿੰਘ, ਬਚਨ ਸਿੰਘ, ਬੰਤ ਸਿੰਘ, ਸਰਕਲ ਪ੍ਰਧਾਨ ਹਰਦੀਪ ਸਿੰਘ ਮਨਸੂਰਾਂ, ਇਕਬਾਲ ਸਿੰਘ, ਮਿਹਰ ਸਿੰਘ ਭਗਵਾਨਪੁਰਾ, ਦਵਿੰਦਰ ਸਿੰਘ ਸਰਪੰਚ, ਅਵਤਾਰ ਸਿੰਘ ਸੰਕਰ, ਜਗਜੀਤ ਸਿੰਘ ਸ਼ੰਕਰ, ਕੇਸਰ ਸਿੰਘ ਮਹਿਮੀ, ਪ੍ਰਦੀਪ ਸਿੰਘ, ਬੂਟਾ ਸਿੰਘ ਖ਼ਾਨਪੁਰ, ਜਤਿੰਦਰ ਨੰਗਲ, ਰਜਿੰਦਰ ਸਿੰਘ ਨੰਗਲ, ਅਮਰੀਕ ਸਿੰਘ ਖੱਟੜਾ, ਜਸਵਿੰਦਰ ਸਿੰਘ ਖੇੜਾ, ਕਰਮਜੀਤ ਸਿੰਘ ਖੇੜਾ, ਸੁਖਵਿੰਦਰ ਸਿੰਘ ਜੱਸੜ, ਜਥੇਦਾਰ ਕਮਿੱਕਰ ਸਿੰਘ ਖੱਟੜਾ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ, ਚਮਕੌਰ ਸਿੰਘ, ਬਲਵੀਰ ਸਿੰਘ, ਗਿਆਨ ਸਿੰਘ ਸਾਬਕਾ ਸਰਪੰਚ, ਕਿਰਤਪਾਲ ਸਿੰਘ, ਰਾਜਵਿੰਦਰ ਸਿੰਘ, ਪ੍ਰਿਥੀਪਾਲ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ, ਜਗਦੀਸ਼ ਸਿੰਘ, ਗੁਰਵਿੰਦਰ ਸਿੰਘ, ਹਾਕਮ ਸਿੰਘ, ਗੁਰਮੀਤ ਸਿੰਘ, ਗੁਰਪਾਲ ਸਿੰਘ, ਗੁਰਜੀਤ ਸਿੰਘ ਹੈਪੀ, ਮਨੀ ਸਹਿਮ, ਪ੍ਰੀਤ ਸਿੰਘ, ਰੌਸ਼ਨ ਸਿੰਘ, ਬਲਦੇਵ ਸਿੰਘ, ਬਰਿੰਦਰ ਸਿੰਘ, ਦਵਿੰਦਰ ਸਿੰਘ, ਸੁਖਜਿੰਦਰ ਸਿੰਘ, ਨਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਮੀਤ ਸਿੰਘ ਮੰਡ, ਜਿੰਦਰ ਸਿੰਘ, ਮੇਜਰ ਸਿੰਘ ਬਲਾਕ ਸੰਮਤੀ ਮੈਂਬਰ, ਭੁਪਿੰਦਰ ਸਿੰਘ ਹਿਮਾਂਯੂਪੁਰਾ, ਅਵਤਾਰ ਸਿੰਘ ਖ਼ਾਲਸਾ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ ਗਰਚਾ, ਹਰਨੇਕ ਸਿੰਘ, ਸੁਖਦੇਵ ਸਿੰਘ, ਮਨਪ੍ਰੀਤ ਸਿੰਘ, ਧਰਮਪਾਲ ਸਿੰਘ ਮਨ, ਰਣਧੀਰ ਸਿੰਘ ਧੀਰਾ, ਜਗਦੇਵ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਪ੍ਰੇਮ ਸਿੰਘ, ਕਮਲੇਸ਼ ਰੈਣੀ, ਰੁਪਿੰਦਰ ਕੌਰ, ਰੇਖਾ, ਸੁਮਿਤਰਾ, ਸੰਤੋਸ਼, ਦਾਤ, ਆਸਾ ਰਾਣੀ, ਰੂਬੀ, ਤ੍ਰਿਸ਼ਨਾ, ਰਮਾ, ਬਲਵਿੰਦਰ ਕੌਰ, ਪਰਮਜੀਤ ਕੌਰ, ਸਰੋਜ, ਉਰਮਿਲਾ, ਕੁਲਵਿੰਦਰ ਕੌਰ, ਰਣਜੀਤ ਕੌਰ, ਸਵੀਤਾ, ਅਨੂ ਅਤੇ ਸੋਨੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ, ਸਰਪੰਚ, ਪੰਚ, ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ। ਸਿਮਕ ਵਲੋਂ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਮੇਲਾ ਛਪਾਰ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਸ਼ਮੂਲ ੀਅਤ ਕਰਨ ਵਾਲੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਹਲਕਾ ਗਿੱਲ ਦੇ ਲੋਕਾਂ ਨੇ ਦਰਸਾ ਦਿੱਤਾ ਹੈ ਕਿ ਉਹ ਅਕਾਲੀ ਦਲ ਬਾਦਲ ਨਾਲ ਚਟਾਨ ਵਾਂਗਰਾਂ ਖੜੇ ਹਨ, ਜਿਸ ਲਈ ਉਨ੍ਹਾਂ ਦਾ ਹਮੇਸ਼ਾ ਰਿਣੀ ਰਹਾਂਗਾ।