26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਇਤਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਪਾਇਲ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਵਿਧਾਇਕ ਗਿਆਸਪੁਰਾ

ਰਾੜਾ ਸਾਹਿਬ, 26 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਇਤਹਾਸਿਕ ਪਿੰਡ ਘੁਡਾਣੀ ਕਲਾਂ ਵਿਖੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਦੇ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਢਾਣੀਆਂ (ਖੇਤਾਂ) ਵਿੱਚ ਬਣਾਏ ਗਏ ਘਰ੍ਹਾਂ ਨੂੰ ਜਾਂਦੀਆਂ 7 ਨਵੀਆਂ ਗਲੀਆਂ ਦੇ ਪੂਰੇ ਹੋ ਚੁੱਕੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਤੋਂ ਪਹਿਲਾਂ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਕੱਤਰ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਪਾਇਲ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ।

Ad Position 21
No active advertisement
ਅਜੀਤ ਡੈਸਕ 27-09-2026
ਰਾੜਾ ਸਾਹਿਬ, 26 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਇਤਹਾਸਿਕ ਪਿੰਡ ਘੁਡਾਣੀ ਕਲਾਂ ਵਿਖੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਦੇ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਢਾਣੀਆਂ (ਖੇਤਾਂ) ਵਿੱਚ ਬਣਾਏ ਗਏ ਘਰ੍ਹਾਂ ਨੂੰ ਜਾਂਦੀਆਂ 7 ਨਵੀਆਂ ਗਲੀਆਂ ਦੇ ਪੂਰੇ ਹੋ ਚੁੱਕੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਤੋਂ ਪਹਿਲਾਂ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਕੱਤਰ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਪਾਇਲ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਜਾਣ ਵਾਲੀਆਂ ਕੱਚੀਆਂ ਗਲੀਆਂ ਦੇ ਪੱਕੀਆਂ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਬਰਸਾਤ ਦੇ ਦਿਨਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਵੀ ਰਾਹਤ ਮਿਲੇਗੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਪਾਇਲ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਪਿੰਡ ਵਾਸੀਆਂ ਨੇ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਵਿੱਵ ਵਿਧਾਇਕ ਗਿਆਸਪੁਰਾ ਦਾ ਨਿੱਘਾ ਸਵਾਗਤ ਕਰਦਿਆਂ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਚੇਅਰਮੈਂਨ ਅਵਤਾਰ ਸਿੰਘ, ਜੱਥੇਦਾਰ ਦੀਦਾਰ ਸਿੰਘ, ਜਥੇਦਾਰ ਮਨਜੀਤ ਸਿੰਘ, ਜਸਪ੍ਰੀਤ ਸਿੰਘ ਨੋਨੀ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਪੰਚ, ਰਣਜੀਤ ਸਿੰਘ ਪੰਚ, ਦਲਵਿੰਦਰ ਕੌਰ ਪੰਚ, ਗੋਗਾ ਟੈਲੀਕਾਮ, ਬਲਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਕੀਤ ਸਿੰਘ, ਗੁਰਤੇਜ ਸਿੰਘ ਆਦਿ ਤੋਂ ਇਲਾਵਾ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਸਰਕਾਰ ਵਲੋਂ ਅੰਗਦ ਸਿੰਘ ਘੁੰਗਰਾਣਾ ਯੂ.ਏ.ਈ. ਦੇ ਰਾਜਦੂਤ ਨਿਯੁਕਤ ਅਗਲੀ ਖ਼ਬਰ ਸਾਈਂ ਲਾਡੀ ਸ਼ਾਹ ਦੇ ਜਨਮ ਦਿਨ ’ਤੇ ਲੰਗਰ ਲਗਾਇਆ
Ad Position 24