ਇੰਸਪੈਕਟਰ ਗੁਰਮੀਤ ਸਿੰਘ ਨੇ ਥਾਣਾ ਡੇਹਲੋਂ ਇੰਚਾਰਜ ਵਜੋਂ ਅਹੁਦਾ ਸੰਭਾਲਿਆ
ਡੇਹਲੋਂ, 28 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਵਿਖੇ ਅੱਜ ਇੰਸਪੈਕਟਰ ਗੁਰਮੀਤ ਸਿੰਘ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਸਮੇਂ ਨਵੇਂ ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜ਼ੀਹ ਹੋਵੇਗੀ।
ਇ
ਇੰਸਪੈਕਟਰ ਗੁਰਮੀਤ ਸਿੰਘ ਅਹੁਦਾ ਸੰਭਾਲਣ ਸਮੇਂ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ
29-09-2026
ਡੇਹਲੋਂ, 28 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਵਿਖੇ ਅੱਜ ਇੰਸਪੈਕਟਰ ਗੁਰਮੀਤ ਸਿੰਘ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਸਮੇਂ ਨਵੇਂ ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਥਾਣਾ ਡੇਹਲੋਂ ਅਧੀਨ ਆਉਂਦੇ ਇਲਾਕੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕੀਤੇ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਸਮੇਤ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਬਣਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ । ਇੰਸਪੈਕਟਰ ਗੁਰਮੀਤ ਸਿੰਘ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੇ ਮੱਦੇਨਜ਼ਰ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਰੋਕਿਆ ਜਾਵੇ ਤਾਂ ਕਿ ਦੁਰਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਥਾਣਾ ਡੇਹਲੋਂ ਅਧੀਨ ਆਉਂਦੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।