ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ
ਖੰਨਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ’ਚ ਤੀਜਾ, ਚੌਥਾ ਤੇ ਪੰਜਵਾਂ ਸਥਾਨ ਹਾਸਿਲ ਕੀਤਾ
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ.
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੀਆਂ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਦੂਜਾ ਸਮੈਸਟਰ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ। ਏ. ਐਸ. ਕਾਲਜ ਫਾਰ ਵੂਮੈਨ, ਖੰਨਾ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 9.33 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਾਨੀਆ ਨੇ 9.25 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਚੌਥਾ ਸਥਾਨ ਹਾਸਲ ਕੀਤਾ ਅਤੇ ਮਨਜੋਤ ਕੌਰ ਨੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੂਜੇ ਸਮੈਸਟਰ ਵਿੱਚ 9.17 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ। ਕਾਲਜ ਦੇ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਦੂਜੇ ਸਮੈਸਟਰ ਦਾ ਕੁੱਲ ਪਾਸ ਪ੍ਰਤੀਸ਼ਤ 100% ਰਿਹਾ।