01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਕਾਰੀ ਤੈਅ ਕੀਤੇ ਰੇਟ ਤੋਂ ਘੱਟ ਰੇਟ ’ਤੇ ਝੋਨੇ ਦੀ ਖ਼ਰੀਦ ਨਾ ਕਰਨ ਸੰਬੰਧੀ ਬੀ. ਕੇ. ਯੂ. ਕਾਦੀਆਂ ਨੇ ਦਿੱਤਾ ਮੰਗ ਪੱਤਰ

ਸਮਰਾਲਾ, 30 ਸਤੰਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਮਰਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਹਲੇ ਦੀ ਅਗਵਾਈ ਹੇਠ ਇਕ ਵਫ਼ਦ ਸਥਾਨਕ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਮੰਗ ਕੀਤੀ ਗਈ ਕਿ ਝੋਨੇ ਦੀ ਆਮਦ ਪੰਜਾਬ ਦੀਆਂ ਮੰਡੀਆਂ ਵਿਚ ਹੋ ਚੁੱਕੀ ਹੈ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਜਾਣੀ ਹੈ।

Ad Position 21
No active advertisement
ਅਜੀਤ ਡੈਸਕ 01-10-2026
ਸਮਰਾਲਾ, 30 ਸਤੰਬਰ (ਕੁਲਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਸਮਰਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਹਲੇ ਦੀ ਅਗਵਾਈ ਹੇਠ ਇਕ ਵਫ਼ਦ ਸਥਾਨਕ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿਚ ਮੰਗ ਕੀਤੀ ਗਈ ਕਿ ਝੋਨੇ ਦੀ ਆਮਦ ਪੰਜਾਬ ਦੀਆਂ ਮੰਡੀਆਂ ਵਿਚ ਹੋ ਚੁੱਕੀ ਹੈ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਜਾਣੀ ਹੈ। ਯੂਨੀਅਨ ਦੇ ਧਿਆਨ ਵਿਚ ਆਇਆ ਹੈ ਕਿ ਪਹਿਲੀ ਤੋਂ ਪਹਿਲਾਂ ਆੜ੍ਹਤੀਆਂ ਵਲੋਂ ਜੋ ਖ਼ਰੀਦ ਕੀਤੀ ਜਾ ਰਹੀ ਹੈ, ਉਹ ਸਰਕਾਰ ਵਲੋਂ ਮਿਥੇ ਰੇਟ ਤੋਂ ਘੱਟ ਖ਼ਰੀਦ ਕੀਤੀ ਜਾ ਰਹੀ ਹੈ, ਜਦੋਂਕਿ ਸਰਕਾਰ ਨੇ ਹਦਾਇਤ ਕੀਤੀ ਹੋਈ ਹੈ ਕਿ ਝੋਨੇ ਦੀ ਖ਼ਰੀਦ ਸਰਕਾਰੀ ਰੇਟ ਤੋਂ ਘੱਟ ਨਾ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਮਾਰਕੀਟ ਕਮੇਟੀ ਦੇ ਕਰਮਚਾਰੀ ਅਨਾਜ ਮੰਡੀ ਸਮਰਾਲਾ ਵਿਚ ਜੀਰੀ ਤੋਲਣ ਵਾਲੇ ਸਾਰੇ ਕੰਡਿਆਂ ਦੀ ਪੂਰੀ ਤਰਾਂ ਜਾਂਚ ਕਰੇ ਤਾਂ ਜੋ ਕਿਸਾਨਾਂ ਦੀ ਕਿਸੇ ਪ੍ਰਕਾਰ ਦੀ ਲੁੱਟ ਨਾ ਹੋ ਸਕੇ। ਜੇਕਰ ਫਿਰ ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਪ੍ਰਤੀ ਕਿਸੇ ਕਿਸਮ ਦੀ ਅਣਗਹਿਲੀ ਕੀਤੀ ਜਾਂਦੀ ਹੈ ਤਾਂ ਬੀ. ਕੇ. ਯੂ. (ਕਾਦੀਆਂ) ਕਿਸਾਨਾਂ ਦੇ ਹਿਤਾਂ ਲਈ ਹਰ ਕਿਸਮ ਦੇ ਸੰਘਰਸ਼ ਤੋਂ ਪਿੱਛੇ ਨਹੀਂ ਹਟੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਸਥਾਨਕ ਮਾਰਕੀਟ ਕਮੇਟੀ ਦੀ ਹੋਵੇਗੀ। ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ ਸਮਰਾਲਾ ਦੀ ਅਨਾਜ ਮੰਡੀ ਵਿਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਾਥਰੂਮਾਂ ਅਤੇ ਰਾਤ ਨੂੰ ਪੈਣ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਅਤੇ ਸ ਫ਼ਾਈ ਦਾ ਧਿਆਨ ਰੱਖਿਆ ਜਾਵੇ। ਇਸ ਮੌਕੇ ਮੋਹਨ ਸਿੰਘ ਬਾਲਿਓਂ ਜ਼ਿਲ੍ਹਾ ਪੈ੍ਰੱਸ ਸਕੱਤਰ, ਕੁਲਦੀਪ ਸਿੰਘ ਗੜ੍ਹੀ ਜ਼ਿਲ੍ਹਾ ਮੀਤ ਪ੍ਰਧਾਨ, ਰਮਨਦੀਪ ਸਿੰਘ ਘੁਲਾਲ, ਸਤਵੀਰ ਸਿੰਘ ਸਰਵਰਪੁਰ ਮੀਤ ਪ੍ਰਧਾਨ, ਗੁਰਜੀਤ ਸਿੰਘ ਗੜ੍ਹੀ ਬਲਾਕ ਪ੍ਰਧਾਨ, ਮਨਦੀਪ ਸਿੰਘ ਘੁਲਾਲ, ਨਿਰਮਲ ਸਿੰਘ ਰੋਹਲੇ, ਗੁਰਮੀਤ ਸਿੰਘ ਮਹਿਦੂਦਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਨੀਅਨ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸਕੂਲ ਦੀ ਬਿਹਤਰੀ ਲਈ ਗ੍ਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਅਹਿਮ ਮੀਟਿੰਗ
Ad Position 24