01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਸ਼ਨ-ਏ-ਇਨਕਲਾਬ ’ਚ ਹਲਕਾ ਸਮਰਾਲਾ ਤੋਂ ਵੱਡੀ ਗਿਣਤੀ ਯੂਥ ਨੇ ਕੀਤੀ ਸ਼ਮੂਲੀਅਤ

ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗਰਾਊਂਡ ਵਿਚ ਕਰਵਾਏ ਗਏ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ ਹਲਕਾ ਸਮਰਾਲਾ ਸਮੇਤ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਵੀ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 01-10-2026
ਮਾਛੀਵਾੜਾ ਸਾਹਿਬ, 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗਰਾਊਂਡ ਵਿਚ ਕਰਵਾਏ ਗਏ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ ਹਲਕਾ ਸਮਰਾਲਾ ਸਮੇਤ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮਨਦੀਪ ਸਿੰਘ ਮਾਨ, ਸਰਪੰਚ ਪਿੰਡ ਬਰਮਾ ਅਤੇ ਯੂਥ ਪ੍ਰਧਾਨ ਹਲਕਾ ਸਮਰਾਲਾ ਦੀ ਅਗਵਾਈ ਹੇਠ ਹਲਕੇ ਤੋਂ ਵੱਡੀ ਗਿਣਤੀ ਨੌਜਵਾਨ ਸਮਾਗਮ ‘ਚ ਪਹੁੰਚੇ। ਨੌਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਸੋਚ, ਕੁਰਬਾਨੀ ਤੇ ਇਨਕਲਾਬੀ ਵਿਚਾਰਧਾਰਾ ਨੂੰ ਸਮਰਪਿਤ ਇਸ ਸਮਾਗਮ ‘ਚ ਉਤਸ਼ਾਹ ਨਾਲ ਹਾਜ਼ਰੀ ਭਰੀ ਗਈ। ਮਨਦੀਪ ਸਿੰਘ ਮਾਨ ਨੇ ਸਮਾਗਮ ‘ਚ ਪਹੁੰਚਣ ਵਾਲੇ ਸਮੂਹ ਨੌਜਵਾਨ ਸਾਥੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਯੂਥ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਾਕਤ ਹੁੰਦੀ ਹੈ।ਸ. ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਪੰਜਾਬ ਦੇ ਵਿਕਾਸ ਨੂੰ ਅੱਗੇ ਲਿਜਾਣ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵੀ ਯੂਥ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗਾ। ਅੰਤ ‘ਚ ਉਨ੍ਹਾਂ ਕਿਹਾ ਕਿ ਹਲਕਾ ਸਮਰਾਲਾ ਦੇ ਸਮੂਹ ਨੌਜਵਾਨ ਸਾਥੀਆਂ ਦਾ ਉਹ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਲੁਧਿਆਣਾ ਵਿਖੇ ਹੋਏ ਇਸ ਵਿਸ਼ਾਲ ਸਮਾਗਮ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਡੇਅਰੀਆਂ ਸ਼ਹਿਰ ਤੋਂ ਬਾਹਰ ਕੱਢਣ ਬਾਰੇ ਹਲਫਨਾਮਾ ਦਾਖ਼਼ਲ ਕਰੇ ਨਗਰ ਕੌਂਸਲ- ਹਾਈ ਕੋਰਟ ਡੇਅਰੀਆਂ ਬਾਹਰ ਕੱਢਣ ਬਾਰੇ ਨ... ਅਗਲੀ ਖ਼ਬਰ ਸਿਹੌੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਗਿਆਸਪੁਰਾ ਨੇ ਰਵਾਨਾ ਕੀਤੀ
Ad Position 24