30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ, ਪ੍ਰਬੰਧ ਮੁਕੰਮਲ- ਰੋਸ਼ਾ/ਮਾਨ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ 1 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਝੋਨੇ ਦੀ ਵਿਕਰੀ ਲਈ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 01-10-2026
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ 1 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਝੋਨੇ ਦੀ ਵਿਕਰੀ ਲਈ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਨਾਲ ਗੱਲਬਾਤ ਕਰਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਕਮਲਦੀਪ ਮਾਨ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਲਈ ਪੂਰੀ ਤਿਆਰੀ ਕੀਤੀ ਗਈ ਹੈ। ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਹੋਰ ਜ਼ਰੂਰੀ ਸਹੂਲਤਾਂ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਨਿਰਧਾਰਤ ਐੱਮ. ਐੱਸ. ਪੀ. : ਕਿਸਾਨਾਂ ਨੂੰ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਵੇਗੀ। 24 ਘੰਟਿਆਂ ਵਿੱਚ ਅਦਾਇਗੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਚਨਬੱਧ ਹੈ ਕਿ ਫ਼ਸਲ ਦੀ ਖਰੀਦ ਤੋਂ ਬਾਅਦ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮਾਰਕੀਟ ਕਮੇਟੀ ਖੰਨਾ ਦੇ ਸਕੱਤਰ ਕਮਲਦੀਪ ਮਾਨ ਨੇ ਦੱਸਿਆ ਕਿ ਝੋਨੇ ਦੇ ਖਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਪਿਛਲੇ ਸਾਲ 15 ਲੱਖ 89 ਹਜ਼ਾਰ ਮੀਟਰਿਕ ਟਨ ਆਮਦ ਹੋਈ ਸੀ, ਇਸ ਵਾਰ 20 ਲੱਖ ਮੀਟਰਿਕ ਟਨ ਦੇ ਕਰੀਬ ਅਸਾਰ ਹਨ । ਉਹਨਾਂ ਦੱਸਿਆ ਕਿ ਖੰਨਾ ਦੀ ਮੁੱਖ ਮੰਡੀ ਦੇ ਨਾਲ ਬਾਕੀ 6 ਉਪ ਮੰਡੀਆਂ ਵਿਚ ਵੀ ਪ੍ਰਬੰਧ ਮੁਕੰਮਲ ਹਨ। ਇਨ੍ਹਾਂ ਵਿਚ ਦਹੇੜੂ, ਰਾਏਪੁਰ, ਰੋਣੀ, ਈਸੜੂ, ਰਹੋਣ ਮੰਡੀ ਸ਼ਾਮਿਲ ਹਨ। ਇਨ੍ਹਾਂ ਵਿੱਚ ਵੀ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿੱਚ ਤਬਦੀਲੀ ਜਾਂ ਬਰਸਾਤ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਮਾਰਕੀਟ ਕਮੇਟੀ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਅਪੀਲ: ਕਮਲਦੀਪ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕੋਈ ਦਿੱਕਤ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਸਮਰਾਲਾ ਰੋਡ ’ਤੇ ਦਰਦਨਾਕ ਹਾਦਸੇ ਵਿੱਚ ਗਿੱਧਾ ਕੋਚ ਦੀ ਮੌਤ ਤੇ ਇੱਕ ਨੌਜਵਾਨ ਔਰਤ ਸਮੇਤ ਦੋ ਹੋਰ ਜ਼ਖਮੀ ਅਗਲੀ ਖ਼ਬਰ ਨਵੇਂ ਝੋਨੇ ਦੀ ਪਿੜਾਈ ’ਚ 50 ਫ਼ੀਸਦੀ ਤੱਕ ਟੋਟਾ ਨਿਕਲਣ ਦਾ ਦਾਅਵਾ
Ad Position 24