02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

21 ਸਾਲਾਂ ਤੋਂ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ਧਰਨਾ ਲਗਾਤਾਰ ਜਾਰੀ-ਬਿਲਗਾ/ਪਵਾਰ

ਕੁਹਾੜਾ, 1 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਅਮਿਤ ਪਵਾਰ ਨੇ ਦੱਸਿਆ ਕਿ ਸੰਗਰੂਰ ਵਿਖੇ ਡੀ. ਸੀ.

Ad Position 21
No active advertisement
ਸੂਬਾ ਪ੍ਰਧਾਨ ਬਿਲਗਾ ਅਤੇ ਸੂਬਾ ਕਮੇਟੀ ਮੈਂਬਰ ਅਮਿਤ ਪਵਾਰ ਦੀ ਤਸਵੀਰ। 02-10-2026
ਕੁਹਾੜਾ, 1 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਅਮਿਤ ਪਵਾਰ ਨੇ ਦੱਸਿਆ ਕਿ ਸੰਗਰੂਰ ਵਿਖੇ ਡੀ. ਸੀ. ਆਫ਼ਿਸ ਦੇ ਬਾਹਰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਦਾ ਧਰਨਾ ਅੱਜ 12ਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫ਼ਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ ਅਤੇ ਡੀ. ਏ., ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਮਿਹਨਤ ਨਾਲ ਆਪਣੀ ਸੇਵਾਵਾਂ ਨਿਭਾ ਰਹੇ ਹਨ, ਇਸ ਦੌਰਾਨ 114 ਕੰਪਿਊਟਰ ਅਧਿਆਪਕ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨ੍ਹਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਬੀ. ਐੱਡ. ਅਧਿਆਪਕ ਫ਼ਰੰਟ ਵਲੋਂ ਇਨ੍ਹਾਂ ਦੇ ਹਰ ਸੰਘਰਸ਼ ਵਿਚ ਸਾਥ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦਾ ਕਿਸਾਨੀ ਪ੍ਰਤੀ ਰਵੱਈਆ ਦਰਸਾ ਰਿਹਾ ਹੈ- ਕੋਟ ਪਨੈਚ ਅਗਲੀ ਖ਼ਬਰ ਡੀ. ਪੀ. ਐਸ. ਖੰਨਾ ਵਿੱਚ ਕੈਨੇਡਾ ਦੀ ਵਿਲਫਰੇਡ ਲੌਰੀਅਰ ਯੂਨੀਵਰਸਿਟੀ ਵਲੋਂ ਸੈਮੀਨਾਰ
Ad Position 24