ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ
ਡੇਹਲੋਂ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਸਕੂਲ ਦੇ ਵਿਹੜੇ ਵਿਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਸੀ।
ਡੇਹਲੋਂ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਸਕੂਲ ਦੇ ਵਿਹੜੇ ਵਿਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਸੀ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਫੁੱਲ ਭੇਂਟ ਕਰ ਕੇ ਕੀਤੀ ਗਈ। ਉਪਰੰਤ ਵਿਦਿਆਰਥੀਆਂ ਵਲੋਂ ਇੱਕ ਭਾਵਪੂਰਨ ਸਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਸੱਤਵੀਂ ਜਮਾਤ ਦੇ ਸੈਕਸ਼ਨ ਆਰ ਦੀਆਂ ਹੋਣਹਾਰ ਵਿਦਿਆਰਥਣਾਂ ਕਿਰਤਪ੍ਰੀਤ ਕੌਰ, ਅਨਮੋਲਪ੍ਰੀਤ ਕੌਰ, ਗੁਰਸਿਮਰਤ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ ਗਰੇਵਾਲ, ਇਸ਼ਕਿਰਤਪ੍ਰੀਤ ਕੌਰ, ਅਸ਼ਲੀਨ ਕੌਰ ਅਤੇ ਬੱਬਨਪ੍ਰੀਤ ਕੌਰ ਨੇ ਭਗਤੀ ਭਾਵਨਾ ਨਾਲ ਭਰਪੂਰ ਭਜਨ ‘ਰਘੂਪਤੀ ਰਾਘਵ ਰਾਜਾ ਰਾਮ’ ‘ਤੇ ਮਨਮੋਹਕ ਨ੍ਰਿਤ ਪੇਸ਼ ਕੀਤਾ।ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਸਿਧਾਂਤਾਂ ਅਤੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਇੱਕ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਇਤਿਹਾਸਕ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਨੈਤਿਕ ਕਦਰਾਂ-ਕੀਮਤਾਂ ‘ਤੇ ਇੱਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਅਧਿਆਪਕਾਂ ਨੇ ਅਜੋਕੇ ਸਮੇਂ ਵਿਚ ਗਾਂਧੀਵਾਦੀ ਵਿਚਾਰਧਾਰਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਦੌਰਾਨ ਇਮਾਨਦਾਰੀ, ਹਮਦਰਦੀ, ਸਫ਼ਾਈ ਅਤੇ ਸ਼ਾਂਤੀਪੂਰਨ ਢੰਗ ਨਾਲ ਸਮੱਸਿਆਵਾਂ ਦਾ ਹੱਲ ਕਰਨ ਵਰਗੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਸਕੂਲ ਸੰਸਥਾ ਦੀ ਚੇਅਰਪਰਸਨ ਸੁਮਨ ਸੋਫਤ ਨੇ ਸਚਾਈ ਅਤੇ ਸ਼ਾਂਤੀ ਦੀ ਤਾਕਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸਾਨੂੰ ਤਾਕਤ, ਨਿਮਰਤਾ ਅਤੇ ਨੈਤਿਕ ਦ੍ਰਿੜ੍ਹਤਾ ਸੰਬੰਧੀ ਸਿੱਖਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੀ ਦੁਨੀਆਂ ਵਿਚ ਆਪਸੀ ਸਦਭਾਵਨਾ, ਨਿਰਸਵਾਰਥ ਸੇਵਾ ਅਤੇ ਮਿਲਵਰਤਨ ਵਰਗੇ ਗਾਂਧੀਵਾਦੀ ਆਦਰਸ਼ ਸਾਡਾ ਮਾਰਗ ਦਰਸ਼ਨ ਕਰਦੇ ਰਹਿਣਗੇ। ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਸਕਾਰਾਤਮਿਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਨਿੱਜੀ ਸਫਲਤਾ ਹਾਸਲ ਕਰਨਾ ਹੀ ਨਹੀਂ, ਸਗੋਂ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਵੀ ਹੈ। ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੈਤਿਕ ਚਰਿੱਤਰ ਤੋਂ ਬਿਨਾਂ ਸਿੱਖਿਆ ਅਧੂਰੀ ਹੈ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।