ਪਿੰਡ ਬੁਟਾਹਰੀ ਵਿਖੇ 18ਵਾਂ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ੍ਹ
ਡੇਹਲੋਂ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼ੰਕਰਾ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ 18ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇਆਪ੍ਰੇਸ਼ਨ ਦਾ ਕੈਂਪ 4 ਅਕਤੂਬਰ ਨੂੰ ਪਿੰਡ ਬੁਟਾਹਰੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਵੱਡਾ ਗੁਰਦੁਆਰਾ ਸਾਹਿਬ, ਪਿੰਡ ਬੁਟਾਹਰੀ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।
ਡੇਹਲੋਂ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼ੰਕਰਾ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ 18ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇਆਪ੍ਰੇਸ਼ਨ ਦਾ ਕੈਂਪ 4 ਅਕਤੂਬਰ ਨੂੰ ਪਿੰਡ ਬੁਟਾਹਰੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਵੱਡਾ ਗੁਰਦੁਆਰਾ ਸਾਹਿਬ, ਪਿੰਡ ਬੁਟਾਹਰੀ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ। ਕੈਂਪ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਮਰੀਜ਼ ਆਪਣੇ ਨਾਲ ਆਧਾਰ ਕਾਰਡ ਦੀ ਇੱਕ ਫੋਟੋ ਕਾਪੀ ਅਤੇ 2 ਮੋਬਾਈਲ ਨੰਬਰ ਲੈ ਕੇ ਆਉਣ। ਜਿਨ੍ਹਾਂ ਮਰੀਜ਼ਾਂ ਦੀ ਸ਼ੂਗਰ, ਬੀ. ਪੀ. ਜਾਂ ਕਿਸੇ ਹੋਰ ਬਿਮਾਰੀ ਦੀ ਦਵਾਈ ਚੱਲ ਰਹੀ ਹੈ, ਉਹ ਆਪਣੀ ਦਵਾਈ ਵੀ ਨਾਲ ਲੈ ਕੇ ਆਉਣ।