03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਸਰਕਾਰ ਨੇ ਕਣਕ ਦੀ ਕੀਮਤ ‘ਚ 25 ਰੁਪਏ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਲਿਬੜਾ ਭਾਜਪਾ ਦੀ ਰੈਲੀ ਦੀ ਸਫ਼ਲਤਾ ਨੇ 2027 ਦੀ ਜਿੱਤ ਦਾ ਮੁੱਢ ਬੰਨਿਆ -ਪ੍ਰਧਾਨ ਖੇੜੀ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਮਲੌਦ ਦੇ ਪ੍ਰਧਾਨ ਕੁਲਦੀਪ ਸਿੰਘ ਸੋਮਲ ਖੇੜੀ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਵਲੋਂ ਜਲੰਧਰ ਵਿਖੇ ਕੀਤੀ ਰੈਲੀ ‘ਚ ਦੀ ਸਫਲਤਾ ਨੇ 2027 ਵਿਚ ਭਾਜਪਾ ਦੀ ਜਿੱਤ ਦਾ ਮੁੰਢ ਬੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਜਿੱਥੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਅਤੇ ਪੰਜਾਬੀਆਂ ਦੀ ਆਜ਼ਾਦੀ ਤੋਂ ਪਹਿਲਾ ਅਤੇ ਬਾਅਦ ਦਿੱਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ, ਉੱਥੇ 2027 ‘ਚ ਭਾਜਪਾ ਸਰਕਾਰ ਬਣਾਉਣ ਅਤੇ ਸਰਕਾਰ ਬਣਨ ਤੇ ਕੀਤੇ ਜਾਣੇ ਕੰਮਾਂ ਦਾ ਰੋਡਮੈਪ ਵੀ ਦਿੱਤਾ।

Ad Position 21
No active advertisement
ਅਜੀਤ ਡੈਸਕ 03-10-2026
ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਮਲੌਦ ਦੇ ਪ੍ਰਧਾਨ ਕੁਲਦੀਪ ਸਿੰਘ ਸੋਮਲ ਖੇੜੀ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਵਲੋਂ ਜਲੰਧਰ ਵਿਖੇ ਕੀਤੀ ਰੈਲੀ ‘ਚ ਦੀ ਸਫਲਤਾ ਨੇ 2027 ਵਿਚ ਭਾਜਪਾ ਦੀ ਜਿੱਤ ਦਾ ਮੁੰਢ ਬੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਜਿੱਥੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਅਤੇ ਪੰਜਾਬੀਆਂ ਦੀ ਆਜ਼ਾਦੀ ਤੋਂ ਪਹਿਲਾ ਅਤੇ ਬਾਅਦ ਦਿੱਤੀਆਂ ਕੁਰਬਾਨੀਆਂ ਨੂੰ ਨਮਨ ਕੀਤਾ, ਉੱਥੇ 2027 ‘ਚ ਭਾਜਪਾ ਸਰਕਾਰ ਬਣਾਉਣ ਅਤੇ ਸਰਕਾਰ ਬਣਨ ਤੇ ਕੀਤੇ ਜਾਣੇ ਕੰਮਾਂ ਦਾ ਰੋਡਮੈਪ ਵੀ ਦਿੱਤਾ। ਪ੍ਰਧਾਨ ਸੋਮਲ ਖੇੜੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਨਸ਼ਿਆਂ ਅਤੇ ਖ਼ਾਸਕਰ ਚਿੱਟੇ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਬਣਨ ‘ਤੇ ਪਹਿਲਾ ਕੰਮ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਵੇਗਾ ਅਤੇ 2029 ਤੱਕ ਪੰਜਾਬ ਨੂੰ ਚਿੱਟਾ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਜਿਹੜੇ ਸੂਬੇ ਨਾਲ ਜੋ ਵਾਅਦਾ ਕਰ ਦਿੰਦੇ ਹਨ, ਸਰਕਾਰ ਬਣਨ ‘ਤੇ ਉਹ ਪੂਰਾ ਕਰਦੇ ਹਨ। ਇਸ ਲਈ ਪੰਜਾਬ ਵੀ ਇਸ ਵਾਰ ਭਾਜਪਾ ‘ਤੇ ਯਕੀਨ ਕਰ ਕੇ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਦਾ ਪੱਕਾ ਹੱਲ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਖੰਨਾ ਕਾਂਗਰਸ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਕੀਤੀ ਭੇਟ ਅਗਲੀ ਖ਼ਬਰ ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਰੋੜੀਆਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ
Ad Position 24