ਬਲੀਏਵਾਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ, ਹਲਕਾ ਸਾਹਨੇਵਾਲ ਸੰਬੰਧੀ ਕੀਤੀ ਵਿਚਾਰ ਚਰਚਾ
ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਹਿ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹਨਾਲ ਮੁਲਾਕਾਤ ਕਰ ਕੇ ਹਲਕਾ ਸਾਹਨੇਵਾਲ ਸਬੰਧੀ ਖ਼ਾਸ ਤੌਰ ‘ਤੇ ਹਲਕੇ ਦੇ ਲੋਕਾਂ ਲਈ ਚਲਾਏ ਜਾ ਰਹੇ ਮੋਬਾਈਲ ਦਫ਼ਤਰ ਬਾਰੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਦਫ਼ਤਰ ਰਾਹੀਂ ਹਲਕੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਅਤੇ ਲਾਭ ਪ੍ਰਾਪਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਭਾਜਪਾ ਪੰਜਾਬ ਦੇ ਬੁਲਾਰੇ ਅਤੇ ਸਹਿ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹਨਾਲ ਮੁਲਾਕਾਤ ਕਰ ਕੇ ਹਲਕਾ ਸਾਹਨੇਵਾਲ ਸਬੰਧੀ ਖ਼ਾਸ ਤੌਰ ‘ਤੇ ਹਲਕੇ ਦੇ ਲੋਕਾਂ ਲਈ ਚਲਾਏ ਜਾ ਰਹੇ ਮੋਬਾਈਲ ਦਫ਼ਤਰ ਬਾਰੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਦਫ਼ਤਰ ਰਾਹੀਂ ਹਲਕੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਅਤੇ ਲਾਭ ਪ੍ਰਾਪਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਬਲੀਏਵਾਲ ਨੇ ਦੱਸਿਆ ਕਿ ਮੋਬਾਈਲ ਦਫ਼ਤਰ ਰਾਹੀਂ ਨੌਜਵਾਨਾਂ ਲਈ ਮੁਫ਼ਤ ਸਕਿੱਲ ਡਿਵੈੱਲਪਮੈਂਟ ਕੋਰਸ ਅਤੇ ਟਰੇਨਿੰਗ, ਰੋਜ਼ਗਾਰ ਨਾਲ ਸਬੰਧਿਤ ਜਾਣਕਾਰੀ ਅਤੇ ਨਸ਼ਾ ਛੁਡਾਊ ਕੇਂਦਰਾਂ ਸਬੰਧੀ ਸਹਾਇਤਾ ਤੇ ਜਾਣਕਾਰੀ ਵੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਦਫ਼ਤਰ ਦਾ ਮੁੱਖ ਉਦੇਸ਼ ਹਲਕਾ ਸਾਹਨੇਵਾਲ ਦੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ, ਹੁਨਰ ਵਿਕਾਸ ਅਤੇ ਰੋਜ਼ਗਾਰ ਨਾਲ ਸਬੰਧਿਤ ਮੌਕਿਆਂ ਦੀ ਜਾਣਕਾਰੀ ਨੂੰ ਆਸਾਨੀ ਨਾਲ ਪਹੁੰਚਾਉਣਾ ਹੈ। ਅਮਿਤ ਸ਼ਾਹ ਵਲੋਂ ਬਲੀਏਵਾਲ ਨੂੰ ਪਾਰਟੀ ਅਤੇ ਹਲਕੇ ਦੇ ਲੋਕਾਂ ਵਾਸਤੇ ਮਜ਼ਬੂਤੀ ਨਾਲ ਕੰਮ ਕਰਦੇ ਰਹਿਣ ਲਈ ਥਾਪੜਾ ਦਿੱਤਾ ਗਿਆ।