03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਲ ਖੰਨਾ ਦੇ ਪੈਨਸ਼ਨਰਾਂ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ

ਖੰਨਾ, 2 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੀ ਮੀਟਿੰਗ ਸਰਕਲ ਪ੍ਰਧਾਨ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਸਰਕਲ ਪੈ੍ਰੱਸ ਸਕੱਤਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੀਟਿੰਗ ਵਿਚ ਕਿਹਾ ਗਿਆ ਕਿ ਬੀਤੇ ਦਿਨਾਂ ਦੌਰਾਨ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 8 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 03-10-2026
ਖੰਨਾ, 2 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੀ ਮੀਟਿੰਗ ਸਰਕਲ ਪ੍ਰਧਾਨ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਸਰਕਲ ਪੈ੍ਰੱਸ ਸਕੱਤਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੀਟਿੰਗ ਵਿਚ ਕਿਹਾ ਗਿਆ ਕਿ ਬੀਤੇ ਦਿਨਾਂ ਦੌਰਾਨ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 8 ਪ੍ਰਤੀਸ਼ਤ ਡੀ. ਏ. ਦੇ ਕੇ ਕੋਝਾ ਮਜ਼ਾਕ ਕੀਤਾ ਗਿਆ ਹੈ। ਜਦੋਂ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੰਘਰਸ਼ ਕਮੇਟੀ ਵਲੋਂ ਕੋਈ ਵੀ ਸਰਕਾਰ ਨੂੰ ਡੀ. ਏ. ਸਬੰਧੀ ਕੋਈ ਮੰਗ ਨਹੀਂ ਰੱਖੀ ਗਈ ਸੀ। ਫੈਸਲਾ ਕੀਤਾ ਗਿਆ ਕਿ ਸੰਘਰਸ਼ ਕਮੇਟੀ ਵਲੋਂ ਸੰਘਰਸ਼ਾਂਦੀਲੜੀ ਵਿਚਉਲੀਕੇ ਪ੍ਰੋਗਰਾਮ ਤਹਿਤ 10 ਅਕਤੂਬਰ 2026 ਨੂੰ ਸੰਗਰੂਰਵਿਖੇ ਸੂਬਾ ਪੱਧਰੀ ਮਹਾਂ ਰੈਲੀ ਵਿਚ ਸਰਕਲ ਖੰਨਾ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੀਟਿੰਗ ਵਿਚਗੁਰਸੇਵਕ ਸਿੰਘ ਮੋਹੀ, ਸੁਖਵਿੰਦਰ ਸਿੰਘ ਸੁੱਖਾ, ਤਰਸੇਮ ਲਾਲ, ਨੇਤਰ ਸਿੰਘ ਫੈਜਗੜੀਆ, ਰਾਮ ਗੋਪਾਲ, ਹਰਬੰਸ ਸਿੰਘ ਮੰਡੇਰ, ਸੁਰਜੀਤ ਸਿੰਘ, ਪਲਵਿੰਦਰ ਸਿੰਘ, ਗੁਰਮੀਤ ਸਿੰਘ,ਨਰਿੰਦਰ ਕੁਮਾਰ ਸ਼ਾਹੀ ,ਜੰਗੀਰ ਸਿੰਘ, ਮੇਹਰਪਾਲ ਸਿਆਣ, ਮੋਹਨ ਸਿੰਘ ਸ਼ੰਭੂ, ਸੁਰੇਸ਼ ਕੁਮਾਰ, ਬਲਜੀਤ ਸਿੰਘ ਖੱਟੜਾ ਆਦਿ ਹਾਜ਼ਰ ਸਨ ਅਤੇ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਐਨ.ਆਰ.ਆਈ. ਜ਼ਮੀਨ ਮਾਲਕ ਦੀ ਮੌਤ ਪਿੱਛੋਂ ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਜ਼ਮੀਨ ਖ਼ਰੀਦਣ ’ਤੇ 3 ਖ਼ਿਲਾਫ਼ ਪਰਚਾ ਅਗਲੀ ਖ਼ਬਰ ਕਸਬਾ ਡੇਹਲੋਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਥੁਰਾ-ਵ੍ਰਿੰਦਾਵਨ ਲਈ ਬੱਸ ਰਵਾਨਾ
Ad Position 24