04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਸਮਰਥਨ - ਕੂਹਲੀ

ਦੋਰਾਹਾ, 3 ਅਕਤੂਬਰ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਦੋਰਾਹਾ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਸਾਰੇ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 04-10-2026
ਦੋਰਾਹਾ, 3 ਅਕਤੂਬਰ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਦੋਰਾਹਾ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਸਾਰੇ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੂਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਨਾਲ ਹਰ ਘਰ ਨੂੰ ਸਿੱਧਾ ਮੁਨਾਫ਼ਾ ਹੋ ਰਿਹਾ ਹੈ। ਇਸੇ ਲਈ ਆਮ ਆਦਮੀ ਪਾਰਟੀ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਬਿਜਲੀ ਬਿੱਲ, ਮਾਵਾਂ-ਧੀਆਂ ਸਤਿਕਾਰ ਯੋਜਨਾ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਸਹੂਲਤਾਂ, ਤੀਰਥ ਯਾਤਰਾ ਯੋਜਨਾ, ਆਮ ਆਦਮੀ ਕਲੀਨਿਕ, ਖੇਤਾਂ ਲਈ ਮੁਫ਼ਤ ਬਿਜਲੀ, ਨਹਿਰੀ ਪਾਣੀ ਅਤੇ ਅਸ਼ੀਰਵਾਦ ਯੋਜਨਾ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਪਹੁੰਚ ਰਿਹਾ ਹੈ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਕਰਕੇ ਹੀ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਲਾਲੀ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਪ੍ਰੀਤ ਬੀਜਾ, ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ, ਐਜੂਕੇਸ਼ਨ ਵਿੰਗ ਤੋਂ ਪਰਵਿੰਦਰ ਸੰਧੂ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਤੇਜਿੰਦਰ ਗਰੇਵਾਲ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਕੌਰ ਗਰੇਵਾਲ, ਲੋਕ ਸਭਾ ਇੰਚਾਰਜ ਫਤਿਹਗੜ੍ਹ ਸਾਹਿਬ ਪ੍ਰਦੀਪ ਸਿੰਘ ਖਾਲਸਾ, ਜ਼ਿਲ੍ਹਾ ਸਕੱਤਰ ਅਮਨਚੈਨ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੋਨਾ ਦੋਰਾਹਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਗਰਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ- ਗਿੱਲ ਬੇਰ ਕਲਾਂ ਅਗਲੀ ਖ਼ਬਰ ਵਕੀਲਾਂ ਦੇ ਨਵੇਂ ਪ੍ਰਧਾਨ ਜਗਜੀਤ ਔਜਲਾ ਨੇ ਸਾਬਕਾ ਮੰਤਰੀ ਕੋਟਲੀ ਨਾਲ ਕੀਤੀ ਮੁਲਾਕਾਤ
Ad Position 24