04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਗਰਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ- ਗਿੱਲ ਬੇਰ ਕਲਾਂ

ਖੰਨਾ 3 ਅਕਤੂਬਰ(ਪ. ਪ.)

Ad Position 21
No active advertisement
ਮ੍ਰਿਤਕ ਨੌਜਵਾਨ ਬਬਲੂ ਨਵ-ਨਿਯਕੁਤ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ। ਅਜੀਤ ਤਸਵੀਰ। 04-10-2026
ਖੰਨਾ 3 ਅਕਤੂਬਰ(ਪ.ਪ.)-ਖੰਨਾ ਵਿੱਚ ਦੇਰ ਰਾਤ ਕਰੀਬ 9 ਵਜੇ ਸਥਾਨਕ ਲਲਹੇੜੀ ਰੋਡ ਪੁਲ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਬਲੂ, ਉਮਰ ਕਰੀਬ 30 ਸਾਲ, ਵਾਸੀ ਦਲੀਪ ਨਗਰ ਖੰਨਾ ਵਜੋਂ ਹੋਈ ਹੈ। ਪੁਲਿਸ ਸਹਾਇਤਾ ਦੇ 112 ਨੰਬਰ ਦੇ ਮੁਲਾਜ਼ਮ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ। ਮੁੱਢਲੀ ਜਾਣਕਾਰੀ ਅਨੁਸਾਰ ਬਬਲੂ ਬੁੱਕ ਮਾਰਕੀਟ ਵਿੱਚ ਫੋਟੋ ਫਰੇਮ ਦਾ ਕੰਮ ਕਰਦਾ ਸੀ ਅਤੇ ਕੰਮ ਤੋਂ ਬਾਅਦ ਆਪਣੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਲਲਹੇੜੀ ਰੋਡ ਪੁਲ ’ਤੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ।ਹਾਦਸੇ ਵਿੱਚ ਬਬਲੂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਮੁਹੱਲਾ ਨਿਵਾਸੀ ਵੀ ਹਸਪਤਾਲ ਪਹੁੰਚੇ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਬਲੂ ਹੀ ਪਰਿਵਾਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਉਸ ਦੇ ਦੋ ਬੱਚੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਉਸ ਦੇ ਘਰ ਇੱਕ ਧੀ ਨੇ ਜਨਮ ਲਿਆ ਸੀ।
Ad Position 22
No active advertisement
ਪਿਛਲੀ ਖ਼ਬਰ ਝਾੜ ਸਾਹਿਬ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਸਮਰਥਨ - ਕੂਹਲੀ
Ad Position 24