04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਦਸਤਾਰ ਮੁਕਾਬਲਿਆਂ ਦੀ ਆਰੰਭਤਾ ਅੱਜ ਤੋਂ ਜੇਤੂ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਕੀਤਾ ਜਾਵੇਗਾ ਸਨਮਾਨਿਤ - ਭਾਈ ਮਨਦੀਪ ਸਿੰਘ

ਰਾੜਾ ਸਾਹਿਬ, 3 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਪੰਜਾਬ ਵਿੱਚ ਸਕੂਲੀ ਬੱਚੇ ਦੇ ਨਾਲ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਅਤੇ ਪੱਕੇ ਤੌਰ ’ਤੇ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾਂਦੇ ਹਨ। ਜਿਸ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂਦੀ ਹੈ।

Ad Position 21
No active advertisement
ਮ੍ਰਿਤਕ ਨੌਜਵਾਨ ਬਬਲੂ 04-10-2026
ਰਾੜਾ ਸਾਹਿਬ, 3 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਪੂਰੇ ਪੰਜਾਬ ਵਿੱਚ ਸਕੂਲੀ ਬੱਚੇ ਦੇ ਨਾਲ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਅਤੇ ਪੱਕੇ ਤੌਰ ’ਤੇ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾਂਦੇ ਹਨ। ਜਿਸ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਬੰਧਕ ਭਾਈ ਮਨਦੀਪ ਸਿੰਘ ਨੇ ਦੱਸਿਆ ਕਿ ਅਸੀਂ ਪੰਜਾਬ ਦੇ ਵਸਨੀਕ ਹਾਂ। ਜਿੱਥੇ ਸਾਡੇ ਸਿੰਘਾਂ ਸ਼ਹੀਦਾਂ ਤੇ ਗੁਰੂ ਸਾਹਿਬਾਨਾਂ ਨੇ ਸਿੱਖ਼ੀ ਦੇ ਪ੍ਰਚਾਰ ਤੇ ਪਾਸਾਰ ਆਪਣੇ ਆਪ ਨੂੰ ਕੁਰਬਾਨ ਕੀਤਾ ਪਰ ਸਿਦਕੋਂ ਡੋਲੇ ਨਹੀਂ ਸਾਨੂੰ ਭਾਣਾ ਮੰਨਣਾ ਸਿਖਾਇਆ। ਜਿਸ ਤਹਿਤ ਸਾਡੀ ਵੱਖਰੀ ਪਹਿਚਾਣ ਬਣਾਈ ਕੇਸ਼ ਜੋ ਸਿੱਖੀ ਦੀ ਮੋਹਰ ਹਨ। ਦਸਤਾਰ ਸਾਡੀ ਸਿੱਖੀ ਦੀ ਪਹਿਚਾਣ ਹੈ ਉਨਾ ਕਿਹਾ ਕਿ ਬੱਚਿਆਂ ਨੂੰ ਕੇਸਾਂ ਦੀ ਮਹੱਤਤਾ ਅਤੇ ਦਸਤਾਰ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਸਕੂਲਾ ਕਾਲਜਾਂ ਅਤੇ ਯੂਨੀਵਰਸਿਟੀਆਂ ਪੱਧਰ ’ਤੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਜਿਸਦੀ ਅੱਜ ਤੋਂ ਆਰੰਭਤਾ ਕੀਤੀ ਜਾ ਰਹੀ ਹੈ । ਜਿਸ ਵਿਚ ਸਕੂਲੀ ਸੰਸਥਾ ਨੇ ਬੱਚਿਆਂ ਨੂੰ ਦਸਤਾਰਾਂ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ ਦਸਤਾਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਨਮਾਨਿਤ ਕੀਤਾ ਜਾਵੇਗਾ ਨਾਲ ਹੀ ਜੇਤੂ ਬੱਚਿਆਂ ਨੂੰ ਦਸਤਾਰਾਂ ਤੇ ਟਰਾਫੀਆਂ ਵੀ ਭੇਂਟ ਕੀਤੀਆਂ ਜਾਣਗੀਆਂ । ਉਨਾਂ ਨੇ ਸਕੂਲ ਕਾਲਜ਼ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਨਾਂ ਉਪਰਲਿਆਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਆਪਾਂ ਸਾਰੇ ਰਲਮਿਲਕੇ ਆਪਣੇ ਗੁਰੂ ਸਾਹਿਬਾਨ ਦੇ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕਰ ਸਕੀਏ।
Ad Position 22
No active advertisement
ਪਿਛਲੀ ਖ਼ਬਰ ਸਮਾਜਵਾਦੀ ਪਾਰਟੀ ਪੰਜਾਬ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀ. ਏਕਤਾ ਉਗਰਾਹਾਂ ਵੱਲੋਂ ਪਿੰਡ ਘੁਡਾਣੀ ਕਲਾਂ ਵਿਖੇ ਅਹਿਮ ਮੀਟਿੰਗ ਕੱਲ੍ਹ ਡਿਪਟੀ ਕਮਿਸ਼ਨਰ ਲੁਧਿਆਣਾ ਦ...
Ad Position 24