ਸਮਾਜਵਾਦੀ ਪਾਰਟੀ ਪੰਜਾਬ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਤੇ ਸਤਿਕਾਰ ਭੇਟ
ਸਮਰਾਲਾ, 3 ਅਕਤੂਬਰ (ਗੋਪਾਲ ਸੋਫਤ)-ਸਮਾਜਵਾਦੀ ਪਾਰਟੀ ਪੰਜਾਬ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਗਿਆ। ਇਸ ਇਸ ਮੌਕੇ ‘ਤੇ ਇੱਕ ਸੰਖੇਪ ਸਮਾਗਮ ਵਿਚ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾ.
ਸਮਰਾਲਾ, 3 ਅਕਤੂਬਰ (ਗੋਪਾਲ ਸੋਫਤ)-ਸਮਾਜਵਾਦੀ ਪਾਰਟੀ ਪੰਜਾਬ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ ਗਿਆ। ਇਸ ਇਸ ਮੌਕੇ ‘ਤੇ ਇੱਕ ਸੰਖੇਪ ਸਮਾਗਮ ਵਿਚ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੋਹਣ ਲਾਲ ਬਲੱਗਣ ਨੇ ਸਤਿਕਾਰ ਭੇਂਟ ਕਰਦੇ ਹੋਏ ਕਿਹਾ ਕਿ ਅੱਜ ਦੇ ਦਿਨ ਜਨਮ ਲੈਣ ਵਾਲੇ ਭਾਰਤ ਦੇ ਇਨ੍ਹਾਂ ਦੋਵੇਂ ਮਹਾਨ ਸਪੂਤਾਂ ਨੇ ਦੇਸ਼ ਦੀ ਕਿਸਮਤ ਅਤੇ ਸੋਚ ਦੋਵਾਂ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਜਿੱਥੇ ਮਹਾਤਮਾ ਗਾਂਧੀ ਨੇ ਪੂਰੀ ਦੁਨੀਆਂ ਨੂੰ ਦਿਖਾਇਆ ਕਿ ਵੱਡੇ ਤੋਂ ਵੱਡੇ ਸਾਮਰਾਜ ਨੂੰ ਵੀ ਬਿਨਾਂ ਹਥਿਆਰ ਚੁੱਕੇ, ਸੱਚ ਅਤੇ ਅਹਿੰਸਾ ਦੇ ਮਾਰਗ ‘ਤੇ ਚੱਲ ਕੇ ਝੁਕਾਇਆ ਜਾ ਸਕਦਾ ਹੈ। ਉੱਥੇ ਸਾਦਗੀ ਦੀ ਮੂਰਤ ਲਾਲ ਬਹਾਦਰ ਸ਼ਾਸਤਰੀ ਨੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬੁਲੰਦ ਕੀਤਾ ਜੋ ਅੱਜ ਵੀ ਦੇਸ਼ ਵਾਸੀਆਂ ਦੇ ਦਿਲਾਂ ਵਿਚ ਵਸਦਾ ਹੈ ਅਤੇ ਉਨ੍ਹਾਂ ਨੇ ਆਜ਼ਾਦ ਭਾਰਤ ਦੀ ਅਣਖ, ਖੇਤੀਬਾੜੀ ਅਤੇ ਸੁਰੱਖਿਆ ਨੂੰ ਮਜ਼ਬੂਤ ਕੀਤਾ। ਇਸ ਮੌਕੇ ‘ਤੇ ਪਾਰਟੀ ਦੇ ਹੋਰ ਆਗੂਆਂ ਤੇ ਅਹੁਦੇਦਾਰਾਂ ਨੇ ਵੀ ਵਿਚਾਰ ਪ੍ਰਗਟ ਕੀਤੇ ਅਤੇ ਸ਼ਮੂਲੀਅਤ ਕੀਤੀ।