ਵਿਅਕਤੀ ਦੀ ਕੁੱਟਮਾਰ ਕਰਨ ਤਹਿਤ ਤਿੰਨ ਖ਼ਿਲਾਫ਼ ਮਾਮਲਾ ਦਰਜ
ਸਮਰਾਲਾ, 4 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਜਦੋਂ ਕੋਈ ਸ਼ਾਸਕ ਹੰਕਾਰ ਅਤੇ ਤਾਨਾਸ਼ਾਹੀ ਰੂਪ ਦਿਖਾਉਣ ਲੱਗ ਜਾਵੇ ਤਾਂ ਸਮਝੋ ਉੱਥੇ ਰਾਜ ਪਲਟਾ ਹੋਣਾ ਲਾਜ਼ਮੀ ਹੈ। ਇਹ ਗੱਲ ਆਮ ਆਦਮੀ ਪਾਰਟੀ ਤੇ ਪੂਰੀ ਤਰ੍ਹਾਂ ਢੁੱਕ ਰਹੀ ਹੈ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗਾਂ ਵਿਚ ਉਲਝਾ ਕੇ ਸੱਤਾ ਹਾਸਲ ਕੀਤੀ ਸੀ।
-
-ਜਦੋਂ ਸ਼ਾਸਕ ਅੱਤ ਚੁੱਕਦਾ ਹੈ ਤਾਂ ਉਸ ਦਾ ਅੰਤ ਨੇੜੇ ਹੀ ਹੁੰਦਾ ਹੈ-ਪਰਮਜੀਤ ਸਿੰਘ ਢਿੱਲੋਂ
05-10-2026
ਸਮਰਾਲਾ, 4 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਜਦੋਂ ਕੋਈ ਸ਼ਾਸਕ ਹੰਕਾਰ ਅਤੇ ਤਾਨਾਸ਼ਾਹੀ ਰੂਪ ਦਿਖਾਉਣ ਲੱਗ ਜਾਵੇ ਤਾਂ ਸਮਝੋ ਉੱਥੇ ਰਾਜ ਪਲਟਾ ਹੋਣਾ ਲਾਜ਼ਮੀ ਹੈ। ਇਹ ਗੱਲ ਆਮ ਆਦਮੀ ਪਾਰਟੀ ਤੇ ਪੂਰੀ ਤਰ੍ਹਾਂ ਢੁੱਕ ਰਹੀ ਹੈ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗਾਂ ਵਿਚ ਉਲਝਾ ਕੇ ਸੱਤਾ ਹਾਸਲ ਕੀਤੀ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਇੱਥੋਂ ਨਜ਼ਦੀਕੀ ਪਿੰਡ ਸ਼ਾਮਗੜ੍ਹ ਵਿਚ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਾਉਣ ਲਈ ਕਮੇਟੀ ਦਾ ਗਠਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅੱਤ ਅਤੇ ਅੰਤ ਵਿਚ ਸਿਰਫ਼ ਅੱਧਕ ਅਤੇ ਟਿੱਪੀ ਦਾ ਫ਼ਰਕ ਹੁੰਦਾ ਹੈ। ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਬੇਤੁਕੀਆਂ ਗੱਲਾਂ ਤੋਂ ਤੰਗ ਆ ਚੁੱਕੇ ਹਨ। ਜਿਸ ਦੇ ਫਲਸਰੂਪ ਪੰਜਾਬ ਦੇ ਲੋਕਾਂ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਰੁਝਾਨ ਵਧਣ ਲੱਗ ਪਿਆ ਹੈ ਅਤੇ ਉਹ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਤਤਪਰ ਹਨ। ਜਿਸ ਕਾਰਨ ਰੋਜ਼ਾਨਾ ਵੱਖ-ਵੱਖ ਪਿੰਡਾਂ ਵਿਚ ਸੈਂਕੜਿਆਂ ਦੀ ਗਿਣਤੀ ਲੋਕ ਅਕਾਲੀ ਦਲ ਜੁੜਨ ਲਈ ਤਿਆਰ ਬੈਠੇ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਾਉਣ, ਚੋਣਾਂ ਦੌਰਾਨ ਬੂਥਾਂ ਨੂੰ ਸੰਭਾਲਣਾ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਮੌਕੇ ਬਣਾਈ ਕਮੇਟੀ ਜਿਸ ਵਿਚ ਅਮਰਜੀਤ ਸਿੰਘ, ਸਤਵੰਤ ਸਿੰਘ, ਕਰਨਵੀਰ ਸਿੰਘ, ਹਰਨੇਕ ਸਿੰਘ, ਤਰਨਜੀਤ ਸਿੰਘ, ਬਲਜੀਤ ਸਿੰਘ ਲਾਲੀ, ਬਵਜੋਤ ਸਿੰਘ, ਕਮਲ ਅਤੇ ਅਮਰਿੰਦਰ ਸਿੰਘ ਮੈਂਬਰ ਲਏ ਗਏ ਹਨ। ਜਿਹੜੇ ਵਿਧਾਨ ਸਭਾ ਚੋਣਾਂ ਤੱਕ ਸਮੁੱਚੀ ਕਮਾਨ ਸੰਭਾਲ ਕੇ ਆਮ ਲੋਕਾਂ ਨੂੰ ਪ੍ਰੇਰਿਤ ਕਰਨਗੇ ਅਤੇ ਆਪਣੇ ਨਾਲ ਵੱਧ ਤੋਂ ਵੱਧ ਮੈਂਬਰ ਜੋੜ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ। ਇਨ੍ਹਾਂ ਨਵੇਂ ਚੁਣੇ ਕਮੇਟੀ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਰਮਜੀਤ ਸਿੰਘ ਢਿੱਲੋਂ ਨੇ ਸਵਾਗਤ ਕੀਤਾ। ਨਵੇਂ ਚੁਣੇ ਕਮੇਟੀ ਮੈਂਬਰਾਂ ਨੇ ਸਭ ਤੋਂ ਪਹਿਲਾਂ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਾਨੂੰ ਇਸ ਕਮੇਟੀ ਦੇ ਯੋਗ ਸਮਝਿਆ। ਅਸੀਂ ਸਮੂਹ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਇੱਕ ਕਰ ਦੇਵਾਂਗੇ। ਇਸ ਮੌਕੇ ਬਲਜੀਤ ਸਿੰਘ ਸ਼ਾਮਗੜ੍ਹ, ਦਵਿੰਦਰ ਸਿੰਘ ਸੱਬੀ ਊਰਨਾ, ਦਲਵੀਰ ਸਿੰਘ ਕੰਗ, ਗੁਰਮੀਤ ਸਿੰਘ, ਬਲਜੀਤ ਸਿੰਘ ਲਾਲੀ, ਗਗਨਦੀਪ ਸਿੰਘ, ਰਣਧੀਰ ਸਿੰਘ ਢਿੱਲੋਂ, ਸਤਵਿੰਦਰ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼ਾਮਗੜ੍ਹ ਤੇ ਪਤਵੰਤੇ ਸੱਜਣ ਹਾਜ਼ਰ ਸਨ।