ਐੱਸ. ਸੀ. ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਲਾਗੂ - ਡਾ. ਬੀਜਾ
ਰਾੜਾ ਸਾਹਿਬ, 4 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਐੱਸ. ਸੀ.
ਰਾੜਾ ਸਾਹਿਬ, 4 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਐੱਸ. ਸੀ. ਵਿੰਗ ਦੇ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਦੀ ਭਲਾਈ ਲਈ ਵੱਖ-ਵੱਖ ਵਿਭਾਗਾਂ ਰਾਹੀਂ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਦਾ ਉਦੇਸ਼ ਐੱਸ. ਸੀ. ਵਰਗ ਦੇ ਲੋਕਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਸਮਾਜਿਕ ਸੁਰੱਖਿਆ ਸਮੇਤ ਹੋਰ ਖੇਤਰਾਂ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਡਾ. ਬੀਜਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਵਜ਼ੀਫ਼ਾ ਅਤੇ ਹੋਰ ਸਹਾਇਤਾ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਦਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਅਸਲ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਐੱਸ.ਸੀ. ਵਰਗ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਸਵੈ-ਰੁਜ਼ਗਾਰ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਸਰਕਾਰੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਯੋਜਨਾਵਾਂ ਰਾਹੀਂ ਯੋਗ ਲਾਭਪਾਤਰੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹੇ।