05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੰਨਾ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਪੁਲਿਸ ਤੇ ਨਗਰ ਕੌਂਸਲ ਨੇ ਕੀਤੀ ਕਾਰਵਾਈ

ਖੰਨਾ, 5 ਅਕਤੂਬਰ (ਅਜੀਤ ਬਿਊਰੋ)-ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਖੰਨਾ ਪੁਲਿਸ ਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਖੰਨਾ ਦੇ ਜੀ.

Ad Position 21
No active advertisement
ਅਜੀਤ ਡੈਸਕ 06-10-2026
ਖੰਨਾ, 5 ਅਕਤੂਬਰ (ਅਜੀਤ ਬਿਊਰੋ)-ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਖੰਨਾ ਪੁਲਿਸ ਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਖੰਨਾ ਦੇ ਜੀ. ਟੀ. ਰੋਡ, ਗੁਰੂ ਅਮਰ ਦਾਸ ਮਾਰਕੀਟ ਅਤੇ ਰੇਲਵੇ ਰੋਡ ਇਲਾਕੇ ਵਿਚ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਟ੍ਰੈਫਿਕ ਡੀ. ਐਸ. ਪੀ. ਕਰਮਵੀਰ ਤੂਰ ਨੇ ਪੁਲਿਸ ਪਾਰਟੀ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਨਾਲ ਮਿਲ ਕੇ ਕੀਤੀ। ਇਸ ਦੌਰਾਨ ਦੁਕਾਨਦਾਰਾਂ ਤੇ ਸੜਕ ਕਿਨਾਰੇ ਨਾਜਾਇਜ਼ ਤੌਰ ’ਤੇ ਸਾਮਾਨ ਰੱਖਣ ਵਾਲੇ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਆਪਣੇ ਕਬਜ਼ੇ ਹਟਾ ਲੈਣ, ਤਾਂ ਜੋ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਟ੍ਰੈਫਿਕ ਜਾਮ ਅਤੇ ਆਵਾਜਾਈ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡੀ. ਐਸ. ਪੀ. ਕਰਮਵੀਰ ਤੂਰ ਨੇ ਦੱਸਿਆ ਕਿ ਫਿਲਹਾਲ ਲੋਕਾਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ। ਇਸ ਦੇ ਬਾਵਜੂਦ ਜੇਕਰ ਕਿਸੇ ਨੇ ਸੜਕ ਜਾਂ ਜਨਤਕ ਥਾਂ ’ਤੇ ਕੀਤਾ ਨਾਜਾਇਜ਼ ਕਬਜ਼ਾ ਨਾ ਹਟਾਇਆ ਤਾਂ ਨਗਰ ਕੌਂਸਲ ਵਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਬਾਜ਼ ਨਾ ਆਉਣ ਵਾਲਿਆਂ ਖ਼ਿਲਾਫ਼ ਪੁਲਿਸ ਕਾਰਵਾਈ ਦੇ ਨਾਲ-ਨਾਲ ਮਾਮਲੇ ਵੀ ਦਰਜ ਕੀਤੇ ਜਾ ਸਕਦੇ ਹਨ। ਇਸ ਮੌਕੇ ਟ੍ਰੈਫਿਕ ਇੰਚਾਰਜ ਕੁਲਜੀਤ ਸਿੰਘ, ਥਾਣੇਦਾਰ ਲਖਬੀਰ ਸਿੰਘ, ਮਨਪ੍ਰੀਤ ਸਿੰਘ, ਸਤਵਿੰਦਰ ਸਿੰਘ, ਸਟਰੈਪ ਪੁਲਿਸ ਮੁਨਸ਼ੀ ਪਰਮਬੀਰ ਕੰਗ, ਹੌਲ ਅਮਰਦੀਪ ਸਿੰਘ, ਗੁਰਸੇਵਕ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ. ਕੇ. ਸ਼ਰਮਾ ਨੇ ਖੰਨਾ ਤੇ ਗੋਬਿੰਦਗੜ੍ਹ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਰਦਾਰ ਏਡ ਵੈਲਫੇਅਰ ਸੁਸਾਇਟੀ ਭੌਰਲਾ ਵਲੋਂ ਤੀਸਰਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ
Ad Position 24