05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ਆਪ’ ਦੇ ਵਿਧਾਇਕ ਦੀ ਵੀਡੀਓ ਨਾਲ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਹਕੀਕਤ ਹੋਈ ਜੱਗ ਜ਼ਾਹਿਰ-ਹੈਪੀ ਗਿੱਲ

ਕੁਹਾੜਾ, 5 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਈਸਰਖਾਨਾ ਵਲੋਂ ਜਾਰੀ ਵੀਡੀਓ ਨੇ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦੀ ਅਸਲ ਸਥਿਤੀ ਲੋਕਾਂ ਦੇ ਸਾਹਮਣੇ ਲਿਆ ਦਿੱਤੀ ਹੈ। ਹੈਪੀ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਬਦਲਾਅ ਅਤੇ ਕ੍ਰਾਂਤੀ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ।

Ad Position 21
No active advertisement
ਕਾਂਗਰਸੀ ਆਗੂ ਹੈਪੀ ਗਿੱਲ ਦੀ ਫਾਇਲ ਫ਼ੋਟੋ। 06-10-2026
ਕੁਹਾੜਾ, 5 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਈਸਰਖਾਨਾ ਵਲੋਂ ਜਾਰੀ ਵੀਡੀਓ ਨੇ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦੀ ਅਸਲ ਸਥਿਤੀ ਲੋਕਾਂ ਦੇ ਸਾਹਮਣੇ ਲਿਆ ਦਿੱਤੀ ਹੈ। ਹੈਪੀ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਬਦਲਾਅ ਅਤੇ ਕ੍ਰਾਂਤੀ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੂਲਾਂ ਦੀਆਂ ਸਮੱਸਿਆਵਾਂ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਜੁੜੇ ਮੁੱਦੇ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਬਾਜ਼ੀ, ਬੋਰਡਾਂ ਅਤੇ ਵੱਡੇ-ਵੱਡੇ ਦਾਅਵਿਆਂ ਰਾਹੀਂ ਕਿਸੇ ਵੀ ਖੇਤਰ ਵਿਚ ਕ੍ਰਾਂਤੀ ਨਹੀਂ ਲਿਆਂਦੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਟੰਟਬਾਜ਼ੀ ਅਤੇ ਇਸ਼ਤਿਹਾਰਬਾਜ਼ੀ ਦੀ ਥਾਂ ਜ਼ਮੀਨੀ ਪੱਧਰ ‘ਤੇ ਕੰਮ ਕਰ ਕੇ ਲੋਕਾਂ ਨੂੰ ਸਹੂਲਤਾਂ ਦੇਵੇ। ਹੈਪੀ ਗਿੱਲ ਨੇ ਕਿਹਾ ਕਿ ਸੱਤਾਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਸਕੂਲਾਂ ਵਿਚ ਲੋੜੀਂਦੇ ਅਧਿਆਪਕ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਆਪਣੇ ਹੀ ਵਿਧਾਇਕ ਸਿੱਖਿਆ ਪ੍ਰਬੰਧ ਨਾਲ ਜੁੜੇ ਮੁੱਦੇ ਉਠਾ ਰਹੇ ਹਨ ਤਾਂ ਸਰਕਾਰ ਨੂੰ ਇਸ ਨੂੰ ਸਿਆਸੀ ਵਿਰੋਧ ਸਮਝਣ ਦੀ ਬਜਾਏ ਗੰਭੀਰਤਾ ਨਾਲ ਲੈ ਕੇ ਕਮੀਆਂ ਨੂੰ ਦੂਰ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਝਵਾਨ ਲੋਕ ਆਪਣੇ ਤਜਰਬੇ ਅਤੇ ਸਰਕਾਰ ਦੇ ਕੰਮਕਾਜ ਦੇ ਆਧਾਰ ‘ਤੇ ਆਪਣਾ ਫ਼ੈਸਲਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਪਲੈਨਟ ਈ ਸਕੂਲ ਦੇ ਸਕੇਟਰਾਂ ਨੇ ਪੰਜ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਐਨ. ਕੇ. ਸ਼ਰਮਾ ਨੇ ਖੰਨਾ ਤੇ ਗੋਬਿੰਦਗੜ੍ਹ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਮੀਟਿੰਗ
Ad Position 24