ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ- ਜੋਤਿ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ
ਮਾਛੀਵਾੜਾ ਸਾਹਿਬ, 6 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਲੁਹਾਰੀਆਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਜਸਮੀਰ ਸਿੰਘ ਘੁੰਮਣ ਦੀ ਇਲਾਜ ਦੌਰਾਨ ਹੋਈ ਮੌਤ ਨੂੰ ਲੈ ਕੇ ਉਸ ਦੀ ਮਾਂ ਪਰਮਜੀਤ ਕੌਰ ਨੇ ਸ਼ੱਕ ਜ਼ਾਹਰ ਕਰਦਿਆਂ ਪੋਸਟਮਾਰਟਮ ਕਰਵਾਇਆ ਹੈ। ਮਾਂ ਨੇ ਪੁਲਸ ਕੋਲ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਜੇਕਰ ਉਸ ਦੇ ਪੁੱਤਰ ਦੀ ਮੌਤ ਪਿੱਛੇ ਕੋਈ ਸਾਜ਼ਿਸ਼ ਜਾਂ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮਾਛੀਵਾੜਾ ਸਾਹਿਬ, 6 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਲੁਹਾਰੀਆਂ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਜਸਮੀਰ ਸਿੰਘ ਘੁੰਮਣ ਦੀ ਇਲਾਜ ਦੌਰਾਨ ਹੋਈ ਮੌਤ ਨੂੰ ਲੈ ਕੇ ਉਸ ਦੀ ਮਾਂ ਪਰਮਜੀਤ ਕੌਰ ਨੇ ਸ਼ੱਕ ਜ਼ਾਹਰ ਕਰਦਿਆਂ ਪੋਸਟਮਾਰਟਮ ਕਰਵਾਇਆ ਹੈ। ਮਾਂ ਨੇ ਪੁਲਸ ਕੋਲ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਜੇਕਰ ਉਸ ਦੇ ਪੁੱਤਰ ਦੀ ਮੌਤ ਪਿੱਛੇ ਕੋਈ ਸਾਜ਼ਿਸ਼ ਜਾਂ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਜਸਮੀਰ ਸਿੰਘ ਆਪਣੀ ਪਤਨੀ ਸਮੇਤ ਉਸ ਦੇ ਨਾਲ ਕੋਠੀ ਦੀ ਉਪਰਲੀ ਮੰਜ਼ਿਲ ’ਤੇ ਰਹਿੰਦਾ ਸੀ, ਜਦਕਿ ਉਸ ਦਾ ਪਤੀ ਸਾਹਮਣੇ ਵਾਲੀ ਕੋਠੀ ਵਿੱਚ ਵੱਖਰਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਜਸਮੀਰ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਅਤੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪਰਮਜੀਤ ਕੌਰ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਦੀ ਤਬੀਅਤ ਖ਼ਰਾਬ ਹੋਣ ਸਬੰਧੀ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਉਸ ਨੂੰ ਜਾਣਕਾਰੀ ਨਹੀਂ ਦਿੱਤੀ ਗਈ। ਜਸਮੀਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਤੇ ਡਾਕਟਰਾਂ ਵਲੋਂ 28 ਸਤੰਬਰ ਨੂੰ ਜਸਮੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਂ ਨੇ ਸ਼ੱਕ ਜ਼ਾਹਰ ਕੀਤਾ ਕਿ ਉਸ ਦੇ ਨੌਜਵਾਨ ਪੁੱਤਰ ਦੀ ਮੌਤ ਪਿੱਛੇ ਕੋਈ ਸਾਜ਼ਿਸ਼ ਜਾਂ ਹੋਰ ਅਪਰਾਧਿਕ ਕਾਰਵਾਈ ਹੋ ਸਕਦੀ ਹੈ, ਜਿਸ ਕਾਰਨ ਉਸ ਨੇ ਪੁਲਸ ਕੋਲ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ। ਪੁਲਸ ਵੱਲੋਂ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਜਸਮੀਰ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਬਾਅਦ ਵਿੱਚ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਪਰਮਜੀਤ ਕੌਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਤ ਦੇ ਅਸਲ ਕਾਰਨਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਪਰਮਜੀਤ ਕੌਰ ਵੱਲੋਂ ਦਿੱਤੀ ਸ਼ਿਕਾਇਤ ਅਤੇ ਉਸ ਵੱਲੋਂ ਜ਼ਾਹਰ ਕੀਤੇ ਸ਼ੱਕ ਦੇ ਆਧਾਰ ’ਤੇ ਜਸਮੀਰ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਪੋਸਟਮਾਰਟਮ ਤੋਂ ਬਾਅਦ ਜਦੋਂ ਜਸਮੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਲੁਹਾਰੀਆਂ ਵਿਖੇ ਪਹੁੰਚੀ ਤਾਂ ਉਸ ਦੀ ਮਾਂ ਪਰਮਜੀਤ ਕੌਰ ਵੱਲੋਂ ਮ੍ਰਿਤਕ ਦੇਹ ਨੂੰ ਆਪਣੇ ਘਰ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਉਸ ਦਾ ਪਿਤਾ ਕਸ਼ਮੀਰ ਸਿੰਘ ਉਸ ਨੂੰ ਆਪਣੇ ਘਰ ਲੈ ਗਿਆ। ਇਸ ਦੌਰਾਨ ਪਰਮਜੀਤ ਕੌਰ ਨੇ ਮੰਗ ਕੀਤੀ ਕਿ ਜਸਮੀਰ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਧਰਮ ਨਾਲ ਸਬੰਧਤ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇ। ਦੂਜੇ ਪਾਸੇ ਪਿਤਾ ਕਸ਼ਮੀਰ ਸਿੰਘ ਆਪਣੇ ਵਿਸ਼ਵਾਸ ਅਨੁਸਾਰ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਕਰ ਰਿਹਾ ਸੀ। ਇਸ ਕਾਰਨ ਦੋਵੇਂ ਧਿਰਾਂ ਵਿਚਕਾਰ ਮਤਭੇਦ ਦੀ ਸਥਿਤੀ ਬਣ ਗਈ। ਮਾਮਲੇ ਦੀ ਸੂਚਨਾ ਮਿਲਣ ’ਤੇ ਥਾਣਾ ਮੁਖੀ ਕਰਮਜੀਤ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਪਰਿਵਾਰਾਂ ਨੂੰ ਸਮਝਾਇਆ। ਪੁਲਸ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਦੇਰ ਰਾਤ ਪਿੰਡ ਲੁਹਾਰੀਆਂ ਦੇ ਸ਼ਮਸ਼ਾਨਘਾਟ ਵਿਖੇ ਜਸਮੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੂਜੇ ਪਾਸੇ ਪਿਤਾ ਕਸ਼ਮੀਰ ਸਿੰਘ ਨੇ ਕਿਹਾ ਕਿ ਅੰਤਿਮ ਸੰਸਕਾਰ ਸਮੇਂ ਉਨ੍ਹਾਂ ਵੱਲੋਂ ਕੋਈ ਵਿਵਾਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਸਮੀਰ ਸਿੰਘ ਦੀ ਮੌਤ ਬਿਮਾਰੀ ਕਾਰਨ ਹੋਈ ਹੈ ਅਤੇ ਇਸ ਪਿੱਛੇ ਕੋਈ ਹੋਰ ਕਾਰਨ ਨਹੀਂ ਹੈ। ਜਸਮੀਰ ਸਿੰਘ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਹੋਇਆ ਸੀ ।