07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ਬਲੀਏਵਾਲ ਵੱਲੋਂ ਚੱਲ ਰਹੇ ‘ਮੋਬਾਈਲ ਦਫ਼ਤਰ’ ਦਾ ਪੋਸਟਰ ਸੁਨੀਲ ਜਾਖੜ ਨੇ ਕੀਤਾ ਜਾਰੀ

ਸਾਹਨੇਵਾਲ, 6 ਅਕਤੂਬਰ (ਹਨੀ ਚਾਠਲੀ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਦਫ਼ਤਰ’ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਜਾਰੀ ਕੀਤਾ ਗਿਆ। ਇਸ ਮੋਬਾਈਲ ਦਫ਼ਤਰ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਨਿਵਾਸਲੂ ਵੱਲੋਂ ਕੀਤੀ ਗਈ ਸੀ ।

Ad Position 21
No active advertisement
ਅਜੀਤ ਡੈਸਕ 07-10-2026
ਸਾਹਨੇਵਾਲ, 6 ਅਕਤੂਬਰ (ਹਨੀ ਚਾਠਲੀ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਦਫ਼ਤਰ’ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਜਾਰੀ ਕੀਤਾ ਗਿਆ। ਇਸ ਮੋਬਾਈਲ ਦਫ਼ਤਰ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਨਿਵਾਸਲੂ ਵੱਲੋਂ ਕੀਤੀ ਗਈ ਸੀ । ਇਸ ਮੌਕੇ ਬਲੀਏਵਾਲ ਨੇ ਦੱਸਿਆ ਕਿ ਇਸ ਮੋਬਾਈਲ ਦਫ਼ਤਰ ਦਾ ਮੁੱਖ ਮਕਸਦ ਹਲਕਾ ਸਾਹਨੇਵਾਲ ਦੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਮੋਬਾਈਲ ਦਫ਼ਤਰ ਰਾਹੀਂ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਡਿਵੈਲਪਮੈਂਟ ਕੋਰਸਾਂ, ਰੋਜ਼ਗਾਰ ਅਤੇ ਨੌਕਰੀਆਂ ਨਾਲ ਸਬੰਧਤ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਨਸ਼ਾ ਛੁਡਾਊ ਕੇਂਦਰਾਂ ਅਤੇ ਉਪਲਬਧ ਸਹਾਇਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਬਲੀਏਵਾਲ ਨੇ ਕਿਹਾ ਕਿ ਮੋਬਾਈਲ ਦਫ਼ਤਰ ਦਾ ਉਦੇਸ਼ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ, ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਮੋਬਾਈਲ ਦਫ਼ਤਰ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝ ਕੇ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸਥਾਨਕ ਨੇਤਾ ਪਰਮਜੀਤ ਸਿੰਘ ਉਰਫ ਪਰਮ ਵਾਲੀਆ ਦੀ ਮੁਸੀਬਤ ਵਧੀ * ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਕਰਵਾਇਆ ਕੇ... ਅਗਲੀ ਖ਼ਬਰ ਸੀ. ਪੀ. ਆਈ. ਵਲੋਂ ਚੋਣ ਕਮਿਸ਼ਨਰ ਖਿਲਾਫ਼ ਰੋਸ ਪ੍ਰਦਰਸ਼ਨ
Ad Position 24