06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਮਿਲੇਗੀ ਹੋਰ ਮਜ਼ਬੂਤੀ- ਬਾਜਵਾ/ਬੁੱਢੇਵਾਲ

ਕੁਹਾੜਾ, 6 ਅਕਤੂਬਰ (ਸੰਦੀਪ ਸਿੰਘ ਕੁਹਾੜਾ)- ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਅਤੇ ਬਲਾਕ ਕਾਂਗਰਸ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ ਨੇ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਮਾਨ ਸੌਂਪਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਅਤੇ ਪਾਰਟੀ ਦੇ ਹਿੱਤ ਵਿੱਚ ਹੈ।

Ad Position 21
No active advertisement
ਵਿਕਰਮ ਸਿੰਘ ਬਾਜਵਾ ਤੇ ਬਲਾਕ ਪ੍ਰਧਾਨ ਬਲਵੀਰ ਸਿੰਘ ਦੀ ਤਸਵੀਰ 07-10-2026
ਕੁਹਾੜਾ, 6 ਅਕਤੂਬਰ (ਸੰਦੀਪ ਸਿੰਘ ਕੁਹਾੜਾ)- ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ’ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਅਤੇ ਬਲਾਕ ਕਾਂਗਰਸ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ ਨੇ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਮਾਨ ਸੌਂਪਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਅਤੇ ਪਾਰਟੀ ਦੇ ਹਿੱਤ ਵਿੱਚ ਹੈ।ਵਿਕਰਮ ਸਿੰਘ ਬਾਜਵਾ ਅਤੇ ਬਲਵੀਰ ਸਿੰਘ ਬੁੱਢੇਵਾਲ ਨੇ ਕਿਹਾ ਕਿ ਪ੍ਰਗਟ ਸਿੰਘ ਇੱਕ ਤਜਰਬੇਕਾਰ ਅਤੇ ਸਮਰੱਥ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ। ਪਾਰਟੀ ਦੀ ਮਜ਼ਬੂਤੀ ਲਈ ਪਿੰਡ ਅਤੇ ਬੂਥ ਪੱਧਰ ਤੱਕ ਵਰਕਰਾਂ ਨਾਲ ਤਾਲਮੇਲ ਕਰਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਵਰਕਰ ਹੁਣ ਤੋਂ ਹੀ ਸਰਗਰਮ ਹੋ ਰਹੇ ਹਨ ਅਤੇ ਹਲਕਾ ਸਾਹਨੇਵਾਲ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ, ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਜਸਮੀਨ ਕੌਰ ਨੇ ਪਾਵਰ ਲਿਫਟਿੰਗ ਵਿੱਚ ਜਿੱਤਿਆ ਸੋਨ ਤਗਮਾ
Ad Position 24