06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਿੰਡ ਰੱਬੋਂ ਨੀਚੀ ਵਿਖੇ ਡੇਅਰੀ ਫਾਰਮਰਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਲਈ ਕੀਤਾ ਪ੍ਰੇਰਿਤ

ਮਲੌਦ, 6 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)– ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰੱਬੋਂ ਨੀਚੀ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ.

Ad Position 21
No active advertisement
ਅਜੀਤ ਡੈਸਕ 07-10-2026
ਮਲੌਦ, 6 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)– ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰੱਬੋਂ ਨੀਚੀ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਰਿਟਾਇਰਡ ਚੀਫ਼ ਐਗਰੀਕਲਚਰ ਅਫਸਰ ਡਾ. ਬਲਦੇਵ ਸਿੰਘ, ਐਡਵਾਂਟਾ ਕੰਪਨੀ ਦੇ ਨੁਮਾਇੰਦੇ, ਵੇਰਕਾ ਕੈਟਲ ਫੀਡ ਪਲਾਂਟ ਖੰਨਾ ਦੇ ਨੁਮਾਇੰਦੇ ਅਤੇ ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ, ਅੰਕਿਤ ਕਪੂਰ ਅਤੇ ਅਨੁਰਾਗਦੀਪ ਕੌਰ ਵਲੋਂ ਡੇਅਰੀ ਫਾਰਮਰਾਂ ਨਾਲ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਸ਼ੂਆਂ ਦੀ ਸੰਤੁਲਿਤ ਖੁਰਾਕ ਅਤੇ ਪੌਸ਼ਟਿਕਤਾ, ਹਰੇ ਅਤੇ ਸੁੱਕੇ ਚਾਰੇ ਦੀ ਸੁਚੱਜੀ ਵਰਤੋਂ, ਪਸ਼ੂਆਂ ਲਈ ਸਹੀ ਫੀਡ ਦੀ ਚੋਣ, ਦੁੱਧ ਉਤਪਾਦਨ ਵਿੱਚ ਵਾਧਾ, ਪਸ਼ੂਆਂ ਦੀ ਸਿਹਤ ਅਤੇ ਸੰਭਾਲ, ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਡੇਅਰੀ ਫਾਰਮਿੰਗ ਲਈ ਉਪਲਬਧ ਸਹੂਲਤਾਂ ਅਤੇ ਡੇਅਰੀ ਕਰਜ਼ਾ ਕੇਸਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡੇਅਰੀ ਫਾਰਮਰਾਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ, ਪਸ਼ੂਆਂ ਦੀ ਖੁਰਾਕ ਦਾ ਸੰਤੁਲਨ ਬਣਾਈ ਰੱਖਣ ਅਤੇ ਡੇਅਰੀ ਫਾਰਮਿੰਗ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਜਾਣਕਾਰੀ ਅਤੇ ਸਹਾਇਤਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੇ ਪਿੱਛਾ ਕਰ ਕੇ 2 ਸ਼ੱਕੀ ਵਿਅਕਤੀ ਕਾਬੂ ਕਰ ਕੇ ਕੀਤੇ ਪੁਲਿਸ ਹਵਾਲੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
Ad Position 24