06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਲੈ ਕੇ ਤਿਆਰ ਕੀਤਾ ਜਾਵੇਗਾ ਪਾਰਟੀ ਦਾ ਮੈਨੀਫੈਸਟੋ-ਪਰਮਜੀਤ ਸਿੰਘ ਢਿੱਲੋਂ

ਮਾਛੀਵਾੜਾ ਸਾਹਿਬ, 6 ਅਕਤੂਬਰ (ਰਾਜਦੀਪ ਸਿੰਘ ਅਲਬੇਲਾ) - ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਾਰਟੀ ਆਗੂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਅ ਜਾਣ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਮਾਛੀਵਾੜਾ ਸਾਹਿਬ, 6 ਅਕਤੂਬਰ (ਰਾਜਦੀਪ ਸਿੰਘ ਅਲਬੇਲਾ) - ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪਾਰਟੀ ਆਗੂ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਅ ਜਾਣ ਰਹੇ ਹਨ। ਹਲਕਾ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਵੱਲੋਂ ਫਤਿਹਗੜ੍ਹ ਬੇਟ ਅਤੇ ਮਾਛੀਵਾੜਾ ਸਾਹਿਬ ਦੇ ਦੁਕਾਨਦਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ 25 ਅਕਤੂਬਰ ਤੱਕ ਪੂਰੇ ਪੰਜਾਬ ’ਚ ਇਹ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਇਕੱਠੇ ਕੀਤੇ ਜਾਣਗੇ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਮੌਕੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਸਾਬਕਾ ਕੌਂਸਲਰ ਮਨਜੀਤ ਮੱਕੜ, ਕਰਮਜੀਤ ਸਿੰਘ ਗਰੇਵਾਲ, ਉਪਜਿੰਦਰ ਸਿੰਘ ਔਜਲਾ, ਸੂਰਜ ਕੁਮਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੂੰਦੜੀ ਵਿਖੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡੇ ਅਗਲੀ ਖ਼ਬਰ ਹਲਕਾ ਇੰਚਾਰਜ ਰੁਪਾਲੋਂ ਦੀ ਅਗਵਾਈ ਦੇ ਪਿੰਡ ਰਾਮਪੁਰ ਦੇ ਕਈ ਪਰਿਵਾਰ ਹੋਏ ਪਾਰਟੀ ’ਚ ਸ਼ਾਮਿਲ
Ad Position 24