09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿੰਡਰ ਗਾਰਟਨ ਸੀ. ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿਚ ਗੋਲਡ ਮੈਡਲ ਜਿੱਤੇ

ਸਮਰਾਲਾ, 8 ਅਕਤੂਬਰ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਬਲਾਕ ਪੱਧਰ ‘ਤੇ ਪ੍ਰਾਇਮਰੀਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਉਟਾਲਾਂ ਬਲਾਕ ਤੋਂ ਕਿੰਡਰ ਗਾਰਟਨ ਐਂਡ ਸੀ.

Ad Position 21
No active advertisement
ਅਜੀਤ ਡੈਸਕ 09-10-2026
ਸਮਰਾਲਾ, 8 ਅਕਤੂਬਰ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਬਲਾਕ ਪੱਧਰ ‘ਤੇ ਪ੍ਰਾਇਮਰੀਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਉਟਾਲਾਂ ਬਲਾਕ ਤੋਂ ਕਿੰਡਰ ਗਾਰਟਨ ਐਂਡ ਸੀ. ਸੈਂ. ਸਕੂਲ ਸਮਰਾਲਾ ਦੇ ਬੈਡਮਿੰਟਨ ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਬੈਡਮਿੰਟਨ ਮੁਕਾਬਲਿਆਂ ਵਿਚ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਮੈਡਲ ਪ੍ਰਾਪਤ ਕੀਤਾ ਅਤੇ ਲੜਕਿਆਂ ਦੀ ਟੀਮਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਰਾਟੇ ਮੁਕਾਬਲਿਆਂ ਵਿਚ ਸਕੂਲ ਦੇ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਮੈਡਲ ਜਿੱਤਿਆ ਅਤੇ ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ। ਜਿੱਥੇ ਖੇਡਾਂ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਮਾਨਸਿਕ ਤੌਰ ‘ਤੇ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ। ਖੇਡਾਂ ਇੱਕ ਵਿਦਿਆਰਥੀ ਨੂੰ ਅਨੁਸ਼ਾਸਨ ਵਿਚ ਰਹਿਣਾ ਸਿਖਾਉਂਦੀਆਂ ਹਨ। ਅੰਤ ਵਿਚ ਉਨ੍ਹਾਂ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਡੀ.ਪੀ. ਹਰਪ੍ਰੀਤ ਕੌਰ, ਅਤੇ ਜਸ਼ਨਪ੍ਰੀਤ ਕੌਰ ਨੂੰਇਸ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ, ਖੰਨਾ ਵਿਖੇ ਵਿੱਤੀ ਸਾਖਰਤਾ ਅਤੇ ਨਿਵੇਸ਼ਕ ਜਾਗਰੂਕਤਾ ਬਾਰੇ ਸੈਮੀਨਾਰ ਅਗਲੀ ਖ਼ਬਰ ਭਾਜਪਾ ਦੀ ਸੀ.ਬੀ.ਆਈ. ਤੇ ਈ.ਡੀ ਵਰਗੀ ਧੱਕੇਸ਼ਾਹੀ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ-ਵਿਧਾਇਕ ਹਾਕਮ ਸਿੰਘ ਤੁੰਗਾਹ...
Ad Position 24