09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖੰਨਾ ’ਚ ਆਮ ਆਦਮੀ ਪਾਰਟੀ ਨੂੰ ਮਿਲਿਆ ਨਵਾਂ ਸਮਰਥਨ ਹਿੰਦੂ ਆਗੂ ਕਰਨ ਵਰਮਾ ਅਤੇ ਕਾਂਗਰਸੀ ਯੁਵਾ ਆਗੂ ਵਿਕਾਸ ਗੁਪਤਾ ‘ਆਪ’ ਵਿਚ ਸ਼ਾਮਿਲ

ਖੰਨਾ, 8 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ, ਖੰਨਾ ਦੇ ਹਿੰਦੂ ਆਗੂ ਕਰਨ ਵਰਮਾ ਅਤੇ ਕਾਂਗਰਸੀ ਯੁਵਾ ਆਗੂ ਵਿਕਾਸ ਗੁਪਤਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੋਵਾਂ ਆਗੂਆਂ ਦਾ ਸਵਾਗਤ ਕੀਤਾ, ਉਨ੍ਹਾਂ ਨੂੰ ਪਾਰਟੀ ਦਾ ਰਵਾਇਤੀ ਸਕਾਰਫ਼ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਬਾਲ ਰਾਮਲੀਲਾ ਦੇ ਮੰਚਨ ਦੀ ਪਹਿਲੀ ਰਾਤ ਦਾ ਉਦਘਾਟਨ ਕਰਨ ਦੀ ਰਸਮ ਨਿਭਾਉਂਦੇ ਹੋਏ ਪ੍ਰਧਾਨ ਕਾਲਾ ਤੇ ਹੋਰ ਸਾਥੀ। ਤਸਵੀਰ : ਮਨੋਜ ਕੁਮਾਰ 09-10-2026
ਖੰਨਾ, 8 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ, ਖੰਨਾ ਦੇ ਹਿੰਦੂ ਆਗੂ ਕਰਨ ਵਰਮਾ ਅਤੇ ਕਾਂਗਰਸੀ ਯੁਵਾ ਆਗੂ ਵਿਕਾਸ ਗੁਪਤਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੋਵਾਂ ਆਗੂਆਂ ਦਾ ਸਵਾਗਤ ਕੀਤਾ, ਉਨ੍ਹਾਂ ਨੂੰ ਪਾਰਟੀ ਦਾ ਰਵਾਇਤੀ ਸਕਾਰਫ਼ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਰਨ ਵਰਮਾ ਅਤੇ ਵਿਕਾਸ ਗੁਪਤਾ ਦੇ ਸ਼ਾਮਲ ਹੋਣ ਨੂੰ ਖੰਨਾ ਦੀ ਸਥਾਨਕ ਰਾਜਨੀਤੀ ਵਿਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨਾ ਅਤੇ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਹਾਲੀਆ ਮਹੀਨਿਆਂ ਵਿਚ ਖੰਨਾ ਖੇਤਰ ਵਿਚ ਵੀ ਨਵੇਂ ਲੋਕਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਖੰਨਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਓ. ਐਸ. ਡੀ. ਕਰੁਣ ਅਰੋੜਾ, ਸੀਨੀਅਰ ’ਆਪ’ ਆਗੂ ਐਡਵੋਕੇਟ ਮਨਰੀਤ ਸਿੰਘ ਨਾਗਰਾ ਅਤੇ ਦੁਸਹਿਰਾ ਫੈਸਟੀਵਲ ਕਮੇਟੀ ਦੇ ਪ੍ਰਧਾਨ ਵਿਕਾਸ ਅਗਰਵਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਤ ਸਿੰਘ ਕੈਪੀਟਲ ਸਟੂਡੀਓ ਖੰਨਾ ਫ਼ੋਟੋਗਰਾਫ਼ਰਜ ਕਲੱਬ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਵਿਖੇ ਵਿੱਤੀ ਸਾਖਰਤਾ ਅਤੇ ਨਿਵੇਸ਼ਕ ਜਾਗਰੂਕਤਾ ਬਾਰੇ ਸੈਮੀਨਾਰ
Ad Position 24