09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪ੍ਰਗਟ ਸਿੰਘ ਦੇ ਸਾਹਮਣੇ ਨਹੀਂ ਟਿਕੇਗੀ ‘ਆਪ’ ਸਰਕਾਰ-ਐਡਵੋਕੇਟ ਰਵਨੀਤ ਗਿੱਲ ਕੱਟੜ ਇਮਾਨਦਾਰ ਈ. ਡੀ. ਤੇ ਸੀ. ਬੀ. ਆਈ. ਮੂਹਰੇ ਭੱਜੇ

ਸਾਹਨੇਵਾਲ, 8 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਸਾਹਮਣੇ ਆਮ ਆਦਮੀ ਪਾਰਟੀ ਟਿਕ ਨਹੀਂ ਸਕੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਰਮਨੀਤ ਸਿੰਘ ਗਿੱਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 09-10-2026
ਸਾਹਨੇਵਾਲ, 8 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਸਾਹਮਣੇ ਆਮ ਆਦਮੀ ਪਾਰਟੀ ਟਿਕ ਨਹੀਂ ਸਕੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਰਮਨੀਤ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਦਲਣ ਦੇ ਨਾਲ ਪੰਜਾਬ ਦੀ ਰਾਜਨੀਤੀ ਵਿਚ ਵੀ ਵੱਡਾ ਬਦਲਾ ਨਜ਼ਰ ਆਵੇਗਾ ਕਿਉਂਕਿ ਪ੍ਰਗਟ ਸਿੰਘ ਨੇ ਹਮੇਸ਼ਾ ਮੁੱਦਿਆਂ ਦੀ ਗੱਲ ਕੀਤੀ ਹੈ। ਜਦੋਂ ਕਿ ਮੌਜੂਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਮੇਡੀ ਕਰਨ ਤੋਂ ਸਿਵਾ ਕੱਖ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਗੰਭੀਰ ਲੀਡਰ ਦੀ ਲੋੜ ਸੀ ਜਿਹੜਾ ਆਪਣੀ ਸੂਝਬੂਝ ਦੇ ਨਾਲ ਪੰਜਾਬ ਨੂੰ ਇਨ੍ਹਾਂ ਮਾੜੇ ਹਾਲਾਤਾਂ ਵਿਚੋਂ ਕੱਢ ਸਕੇ। ਉਨ੍ਹਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਕੱਟੜ ਇਮਾਨਦਾਰੀ ਦੀ ਗੱਲ ਕਰਦੀ ਸੀ ਅੱਜ ਉਹ ਈ. ਡੀ. ਅਤੇ ਸੀ. ਬੀ. ਆਈ. ਦੇ ਸਾਹਮਣੇ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਇਮਾਨਦਾਰ ਹਨ ਤਾਂ ਉਨ੍ਹਾਂ ਨੂੰ ਈ. ਡੀ. ਅਤੇ ਸੀ. ਬੀ. ਆਈ. ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਲਾਡਾ ਵਿਭਾਗ ਵਿਚ ਈ. ਡੀ. ਵਲੋਂ ਘੁਟਾਲੇ ਦੀ ਜਾਂਚ ਇਸ ਸਰਕਾਰ ਦੀ ਇਮਾਨਦਾਰੀ ਦੀ ਪੋਲ ਖੋਲ੍ਹਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਜ਼ਰ ਆਉਂਦੇ ਯੂਥ ਕਾਂਗਰਸ ਹਲਕਾ ਸਾਹਨੇਵਾਲ ਦੇ ਪ੍ਰਧਾਨ ਸਰਪੰਚ ਬਲਕਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਖੰਨਾ ’ਚ ਝੋਨੇ ਦੀ ਖਰੀਦ ਜ਼ੋਰਾਂ ’ਤੇ ਅਗਲੀ ਖ਼ਬਰ ਮੰਗਤ ਸਿੰਘ ਕੈਪੀਟਲ ਸਟੂਡੀਓ ਖੰਨਾ ਫ਼ੋਟੋਗਰਾਫ਼ਰਜ ਕਲੱਬ ਦੇ ਚੇਅਰਮੈਨ ਬਣੇ
Ad Position 24