09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਹਲਕਾ ਸਮਰਾਲਾ ਦਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੂੰ ਬਣਾਇਆ

ਮਾਛੀਵਾੜਾ ਸਾਹਿਬ, 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅੱਜ ਇਲਾਕੇ ਦੇ ਪ੍ਰਮੁੱਖ ਅਕਾਲੀ ਨੇਤਾ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੂੰ ਸਮਰਾਲਾ ਹਲਕੇ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਤੋਂ ਸਕੱਤਰ ਪਰਗਟ ਸਿੰਘ ਮਿਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ।

Ad Position 21
No active advertisement
ਹਲਕਾ ਸਮਰਾਲਾ ਦੇ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ। 10-10-2026
ਮਾਛੀਵਾੜਾ ਸਾਹਿਬ, 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਅੱਜ ਇਲਾਕੇ ਦੇ ਪ੍ਰਮੁੱਖ ਅਕਾਲੀ ਨੇਤਾ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੂੰ ਸਮਰਾਲਾ ਹਲਕੇ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਤੋਂ ਸਕੱਤਰ ਪਰਗਟ ਸਿੰਘ ਮਿਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ। ਗੌਰਤਲਬ ਹੈ ਕਿ ਬੱਬਲੂ ਲੋਪੋਂ ਨੇ ਸਮਰਾਲਾ ਹਲਕੇ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਦੇ ਹੱਕ ਵਿਚ ਇਕ ਲਹਿਰ ਖੜੀ ਕਰ ਦਿੱਤੀ ਹੈ। ਜਿਸ ਨੇ ਰਿਵਾਇਤੀ ਪਾਰਟੀਆਂ ਨੂੰ ਫ਼ਿਕਰ ਵਿਚ ਪਾ ਦਿੱਤਾ ਹੈ। ਬੱਬਲੂ ਲੋਪੋਂ ਇਲਾਕੇ ਦੇ ਅਜਿਹੇ ਨੇਤਾ ਹਨ, ਜਿਨ੍ਹਾਂ ਦੇ ਖ਼ਿਲਾਫ਼ ਕੋਈ ਇਲਜ਼ਾਮ ਨਹੀਂ ਹੈ। ਬੱਬਲੂ ਲੋਪੋਂ ਇਲਾਕੇ ਦੇ ਟਕਸਾਲੀ ਅਕਾਲੀ ਨੇਤਾ ਜਥੇਦਾਰ ਇੰਦਰਜੀਤ ਸਿੰਘ ਲੋਪੋਂ ਦੇ ਬੇਟੇ ਹਨ। ਉਹ ਪਾਰਟੀ ਹਾਈਕਮਾਂਡ ਦੇ ਸਾਰੇ ਪ੍ਰਮੁੱਖ ਨੇਤਾਵਾਂ ਦੇ ਚਹੇਤੇ ਨੌਜਵਾਨ ਆਗੂ ਹਨ। ਨਵ-ਨਿਯੁਕਤ ਹਲਕਾ ਇੰਚਾਰਜ ਬੱਬਲੂ ਲੋਪੋਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ‘ ਆਪ੍ਰੇਸ਼ਨ ਕਵਚ’ ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ ਰਾਹੀਂ ਸਾਥੀਆਂ ਦੇ ਦਬਾਅ... ਅਗਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਆਗੂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਸਾਬਕਾ ਸਰਪੰਚ ਗਿੱਲ
Ad Position 24