09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡੀ. ਟੀ. ਐੱਫ. ਯੂਨੀਅਨ ਵਲੋਂ ਸੰਗਰੂਰ ਮਹਾਂ ਰੈਲੀ ਲਈ ਸਕੂਲਾਂ ਦਾ ਦੌਰਾ

ਕੁਹਾੜਾ, 9 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਸਰਕਾਰ ਨੂੰ ਹਾਈਕੋਰਟ ਦੇ ਹੁਕਮ ਅਨੁਸਾਰ ਡੀ. ਏ.

Ad Position 21
No active advertisement
ਅਜੀਤ ਡੈਸਕ 10-10-2026
ਕੁਹਾੜਾ, 9 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਸਰਕਾਰ ਨੂੰ ਹਾਈਕੋਰਟ ਦੇ ਹੁਕਮ ਅਨੁਸਾਰ ਡੀ. ਏ. ਜਾਰੀ ਕਰਾਉਣ,15 ਜਨਵਰੀ 2015 ਤੇ 17 ਜੁਲਾਈ 2020 ਦਾ ਪੱਤਰ ਰੱਦ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਨਾ, ਕੱਚੇ ਮੁਲਾਜ਼ਮ ਨੂੰ ਪੱਕਾ ਕਰਨ, ਮਿਡ ਡੇਅ ਮੀਲ, ਆਸ਼ਾ, ਆਂਗਣਵਾੜੀ ਨੂੰ ਘੱਟੋ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਉਣਾ, ਏ. ਸੀ. ਪੀ. ਸਕੀਮ ਲਾਗੂ ਕਰਨਾ, ਬੰਦ ਭੱਤੇ ਬਹਾਲ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਲਿਆਉਣ ਆਦਿ ਮੰਗਾਂ ਮਨਾਉਣ ਲਈ 10 ਅਕਤੂਬਰ ਨੂੰ ਸੰਗਰੂਰ ਵਿਚ ਦੂਜੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਦੀ ਤਿਆਰੀ ਲਈ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਅਗਵਾਈ ਵਿਚ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਰੈਲੀ ਦੀ ਮਹੱਤਤਾ ਸਬੰਧੀ ਪ੍ਰਚਾਰ ਕੀਤਾ ਗਿਆ। ਡੀ. ਟੀ. ਐੱਫ. ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਿੰਦਰ ਜੰਡਿਆਲੀ ਨੇ ਦੱਸਿਆ ਕਿ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ, ਕਲਰਕਾਂ, ਮਿਡ ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ, ਚੌਕੀਦਾਰਾਂ ਆਦਿ ਮੁਲਾਜ਼ਮਾਂ ਵਿਚ ਰੈਲੀ ਵਿਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਲੁਧਿਆਣਾ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਸੰਗਰੂਰ ਰੈਲੀ ਵਿਚ ਸ਼ਾਮਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਸਿਆੜ ਵਿਖੇ ‘ਮੈਗਾ ਮਾਪੇ ਅਧਿਆਪਕ ਮਿਲਣੀ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੰਗਰੂਰ ਵਿਖੇ ਅੱਜ ਮਹਾਂ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਮਲੌਦ ਇਲਾਕੇ ਦੇ ਪੈਨਸ਼ਨਰ
Ad Position 24